24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਵਿਅਕਤੀ ਨੂੰ 28 ਸਾਲ ਕੈਦ

ਲੈਸਟਰ (ਇੰਗਲੈਂਡ), 24 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ’ਚ ਇਕ 45 ਸਾਲਾ ਵਿਅਕਤੀ ਨੂੰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਸਮੇਤ ਕਈ ਗੰਭੀਰ ਅਪਰਾਧਾਂ ਵਿਚ ਦੋਸ਼ੀ ਕਰਾਰ ਦਿੰਦਿਆਂ ਵੁਲਵਰਹੈਂਪਟਨ ਕਰਾਊਨ ਅਦਾਲਤ ਵਲੋਂ 28 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੋਸ਼ੀ ਦੀ ਪਛਾਣ ਪਰਵੇਜ਼ ਹੁਸੈਨ ਵਾਸੀ ਮੋਸਟਿਨ ਰੋਡ, ਲੋਜ਼ਲਜ਼, ਬਰਮਿੰਘਮ ਵਜੋਂ...

ਅਜੀਤ ਡੈਸਕ 25-11-2026

ਲੈਸਟਰ (ਇੰਗਲੈਂਡ), 24 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ’ਚ ਇਕ 45 ਸਾਲਾ ਵਿਅਕਤੀ ਨੂੰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਸਮੇਤ ਕਈ ਗੰਭੀਰ ਅਪਰਾਧਾਂ ਵਿਚ ਦੋਸ਼ੀ ਕਰਾਰ ਦਿੰਦਿਆਂ ਵੁਲਵਰਹੈਂਪਟਨ ਕਰਾਊਨ ਅਦਾਲਤ ਵਲੋਂ 28 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੋਸ਼ੀ ਦੀ ਪਛਾਣ ਪਰਵੇਜ਼ ਹੁਸੈਨ ਵਾਸੀ ਮੋਸਟਿਨ ਰੋਡ, ਲੋਜ਼ਲਜ਼, ਬਰਮਿੰਘਮ ਵਜੋਂ ਹੋਈ ਹੈ।

ਵੈਸਟ ਮਿਡਲੈਂਡਜ਼ ਪੁਲਿਸ ਅਨੁਸਾਰ ਪਰਵੇਜ਼ ਹੁਸੈਨ ਨੇ 16 ਸਾਲ ਤੋਂ ਘੱਟ ਉਮਰ ਦੀ ਇਕ ਲੜਕੀ ਦੀ ਛੋਟੀ ਉਮਰ ਅਤੇ ਉਸ ਦੀ ਮਜਬੂਰੀ ਦਾ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਉਸ ਨੂੰ ਵੱਖ-ਵੱਖ ਲਾਲਚ ਦੇ ਕੇ ਆਪਣੇ ਜਾਲ ਵਿਚ ਫਸਾਇਆ ਸੀ। ਪੁਲਿਸ ਅਨੁਸਾਰ ਦੋਸ਼ੀ ਨੇ ਸਾਲ 2024 ਅਤੇ 2025 ਦੌਰਾਨ ਕਈ ਵਾਰ ਉਕਤ ਲੜਕੀ ਨਾਲ ਜਬਰ-ਜਨਾਹ ਕੀਤਾ ਅਤੇ ਉਸ ਨੂੰ ਵੱਖ-ਵੱਖ ਥਾਵਾਂ ’ਤੇ ਵੀ ਲੈ ਕੇ ਗਿਆ, ਜਿਥੇ ਹੋਰਨਾਂ ਵਿਅਕਤੀਆਂ ਵਲੋਂ ਵੀ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਇਹ ਅਪਰਾਧ ਬਰਮਿੰਘਮ, ਵਾਲਸਾਲ ਅਤੇ ਵੁਲਵਰਹੈਂਪਟਨ ਦੇ ਇਲਾਕਿਆਂ ਵਿਚ ਕੀਤੇ ਗਏ ਸਨ।

ਪੀੜਤ ਲੜਕੀ ਵਲੋਂ ਆਪਣੇ ਨਾਲ ਵਾਪਰੀਆਂ ਘਟਨਾਵਾਂ ਸਬੰਧੀ ਪੁਲਿਸ ਨੂੰ ਜਾਣੂ ਕਰਵਾਉਣ ਉਪਰੰਤ ਅਪ੍ਰੈਲ 2025 ਵਿਚ ਪਰਵੇਜ਼ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਦੋਸ਼ੀ ਵਲੋਂ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਗਿਆ ਸੀ, ਪਰ ਅਦਾਲਤ ਵਲੋਂ ਉਸ ਨੂੰ ਜਬਰ-ਜਨਾਹ, ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਜਾਲ ਵਿਚ ਫਸਾਉਣ, ਜਿਨਸੀ ਸ਼ੋਸ਼ਣ ਦੇ ਮਕਸਦ ਨਾਲ ਵੱਖ-ਵੱਖ ਥਾਵਾਂ ’ਤੇ ਲਿਜਾਣ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾ ਕੇ ਰੱਖਣ ਸਮੇਤ ਕਈ ਅਪਰਾਧਾਂ ਵਿਚ ਦੋਸ਼ੀ ਕਰਾਰ ਦਿੰਦਿਆਂ ਬੀਤੇ ਦਿਨ 28 ਸਾਲ ਕੈਦ ਦੀ ਸਜ਼ਾ ਸੁਣਾਈ ਗਈ। 

ਪਿਛਲੀ ਖ਼ਬਰ ਸ਼ੇਖ ਹਸੀਨਾ ਦੇ 16 ਦਸੰਬਰ ਨੂੰ ਬੰਗਲਾਦੇਸ਼ ਵਾਪਸ ਆਉਣ ਦੀ ਯੋਜਨਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ, ਬੱਚੇ ਵੀ ਰਹੇ ਨਾਲ