ਰਾਜਪੁਰਾ, (ਪਟਿਆਲਾ), 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਗੱਦੋ ਮਾਜਰੇ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤੀ ਸੈਨਾ ਪੰਜਾਬ ਰੈਜੀਮੈਂਟ 20 ਵਿਚ ਬਤੌਰ ਅਗਨੀਵੀਰ ਸੇਵਾਵਾਂ ਨਾਲ ਨਿਭਾਅ ਰਿਹਾ ਨੌਜਵਾਨ ਹਰਮਨ ਨੂਰੀ ਅੱਜ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਮ੍ਰਿਤਕ ਦੇਹ ਫੌਜ ਦੇ ਅਧਿਕਾਰੀਆਂ ਵਲੋਂ ਪਿੰਡ ਗੱਦੋ ਮਾਜਰੇ ਵਿਖੇ ਲਿਆਂਦੀ ਗਈ ਹੈ। ਇਸ ਖ਼ਬਰ ਨੂੰ ਲੈ ਕੇ ਪੂਰੇ ਹਲਕੇ ਵਿਚ ਸੋਗ ਦੀ ਲਹਿਰ ਹੈ।
ਤਾਜ਼ਾ ਖ਼ਬਰਾਂ
Free
ਨੌਜਵਾਨ ਅਗਨੀ ਵੀਰ ਹਰਮਨ ਨੂਰੀ ਸ਼ਹੀਦ
ਰਾਜਪੁਰਾ, (ਪਟਿਆਲਾ), 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਗੱਦੋ ਮਾਜਰੇ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਅਜੀਤ ਡੈਸਕ
25-11-2026