25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂਹਰਸਹਾਏ ਹਲਕੇ ਵਿਚ 27 ਤੋਂ 29 ਨਵੰਬਰ ਤੱਕ ਚੱਲੇਗੀ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ...

ਅਜੀਤ ਡੈਸਕ 25-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਵਿਚ 27, 28 ਅਤੇ 29 ਨਵੰਬਰ ਨੂੰ ਤਿੰਨ ਰੋਜ਼ਾ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ, ਪੀ.ਸੀ.ਐੱਸ. ਅਤੇ ਹਿਮਾਂਸ਼ੂ ਕਾਦਿਆਨ, ਆਈ.ਏ.ਐੱਸ., ਸੀ.ਐੱਮ.ਐੱਫ.ਓ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾਵੇਗੀ।ਇਸ ਸੰਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ, ਪੀ.ਸੀ.ਐੱਸ. ਨੇ ਦੱਸਿਆ ਕਿ ਮੁਹਿੰਮ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ ਨਿਰਧਾਰਤ ਪੋਲਿੰਗ ਖੇਤਰਾਂ ਵਿਚ ਪੂਰਾ ਦਿਨ ਘਰ-ਘਰ ਜਾ ਕੇ ਸਰਵੇਖਣ ਕਰਨਗੇ। ਇਸ ਦੌਰਾਨ 18-19 ਸਾਲ ਦੇ ਨੌਜਵਾਨਾਂ ਸਮੇਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਜਿਹੇ ਯੋਗ ਨਾਗਰਿਕਾਂ ਦੀ ਪਛਾਣ ਕੀਤੀ ਜਾਵੇਗੀ, ਜਿਨ੍ਹਾਂ ਦੀ ਅਜੇ ਤੱਕ ਵੋਟਰ ਵਜੋਂ ਰਜਿਸਟ੍ਰੇਸ਼ਨ ਨਹੀਂ ਹੋਈ। ਅਜਿਹੇ ਨਾਗਰਿਕਾਂ ਨੂੰ ਫਾਰਮ ਨੰਬਰ-6 ਭਰਵਾਉਣ ਅਤੇ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਲੋੜ ਅਨੁਸਾਰ ਸੋਧ ਕਰਵਾਉਣ, ਦਿਵਿਆਂਗਜਨ ਵੋਟਰਾਂ ਦੀ ਪਛਾਣ ਅਤੇ ਮਾਰਕਿੰਗ ਕਰਨ ਅਤੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਸੰਬੰਧੀ ਜਾਗਰੂਕ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੋਲਿੰਗ ਖੇਤਰਾਂ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦਾ ਵੀ ਦੌਰਾ ਕਰਨ। ਇਸ ਦੌਰਾਨ ਸੰਸਥਾਵਾਂ ਦੇ ਮੁਖੀਆਂ ਅਤੇ ਚੋਣ ਸਾਖਰਤਾ ਕਲੱਬਾਂ ਦੇ ਇੰਚਾਰਜਾਂ ਨਾਲ ਤਾਲਮੇਲ ਕਰਕੇ ਯੋਗ ਵਿਦਿਆਰਥੀਆਂ ਦੀ ਵੋਟਰ ਰਜਿਸਟ੍ਰੇਸ਼ਨ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਜਿਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਬਕਾਇਆ ਹੈ, ਉਨ੍ਹਾਂ ਦਾ ਫਾਲੋ-ਅੱਪ ਕਰਕੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸਵੀਪ ਟੀਮ ਵੱਲੋਂ ਵਿੱਦਿਅਕ ਸੰਸਥਾਵਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵੋਟਰ ਜਾਗਰੂਕਤਾ ਸੰਬੰਧੀ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਐੱਸ.ਡੀ.ਐੱਮ. ਨੇ ਕਿਹਾ ਕਿ ਬੀ.ਐੱਲ.ਓਜ਼ ਦੀ ਕਾਰਗੁਜ਼ਾਰੀ ਅਤੇ ਘਰ-ਘਰ ਸਰਵੇਖਣ ਦੀ ਨਿਗਰਾਨੀ ਸੁਪਰਵਾਈਜ਼ਰਾਂ ਵਲੋਂ ਖ਼ੁਦ ਕੀਤੀ ਜਾਵੇਗੀ, ਤਾਂ ਜੋ ਮੁਹਿੰਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੌਰਾਨ ਬੀ.ਐੱਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਆਪਣੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।ਇਸ ਮੁਹਿੰਮ ਦੇ ਪ੍ਰਬੰਧਾਂ ਅਤੇ ਤਾਲਮੇਲ ਵਿਚ ਸੁਪਰਡੈਂਟ ਕੇਵਲ ਕ੍ਰਿਸ਼ਨ, ਹਲਕਾ ਸਵੀਪ ਕੋਆਰਡੀਨੇਟਰ ਸ. ਪਰਵਿੰਦਰ ਸਿੰਘ ਸੋਢੀ, ਚੋਣ ਸੈੱਲ ਇੰਚਾਰਜ ਦੀਪਕ ਸ਼ਰਮਾ,  ਗੁਰਜੋਤ ਸਿੰਘ ਢਿੱਲੋਂ ਅਤੇ ਸਮੂਹ ਸੈਕਟਰ ਅਫ਼ਸਰਾਂ ਵਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

ਅਗਲੀ ਖ਼ਬਰ ਪੱਤਰਕਾਰ ਓਂਕਾਰ ਸਿੰਘ ਰਠੌਰ ਦੇ ਮਾਤਾ ਕੁਲਵੰਤ ਕੌਰ ਦਾ ਦਿਹਾਂਤ