25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇਕ ਦੀ ਮੌਤ-14 ਜ਼ਖਮੀ

ਫ਼ਤਹਿਗੜ੍ਹ ਸਾਹਿਬ 25 ਨਵੰਬਰ (ਬਲਜਿੰਦਰ ਸਿੰਘ) - ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਇਕ ਦਰਦਨਾਕ ਸੜਕ...

ਅਜੀਤ ਡੈਸਕ 25-11-2026

ਫ਼ਤਹਿਗੜ੍ਹ ਸਾਹਿਬ 25 ਨਵੰਬਰ (ਬਲਜਿੰਦਰ ਸਿੰਘ) - ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਸੰਗਤ ਨਾਲ ਭਰੀ ਇਕ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 14 ਲੋਕ ਜ਼ਖਮੀ ਹੋ ਗਏ।
    ਮਿਲੀ ਜਾਣਕਾਰੀ ਅਨੁਸਾਰ ਬੱਸ ਕਰਨਾਲ ਤੋਂ ਜੰਡਿਆਲਾ ਗੁਰੂ ਜਾ ਰਹੀ ਸੀ। ਜਦੋਂ ਬੱਸ ਸਰਹਿੰਦ ਵਿਖੇ ਜੀ.ਟੀ. ਰੋਡ ’ਤੇ ਟ੍ਰੈਵੈਟਾ ਏਜੰਸੀ ਨੇੜੇ ਪਹੁੰਚੀ ਤਾਂ ਉਹ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿਚ ਸਵਾਰ ਕਈ ਲੋਕ ਜ਼ਖਮੀ ਹੋ ਗਏ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫ਼ਤਹਿਗੜ੍ਹ ਸਾਹਿਬ ਪੁਲਿਸ ਹਰਕਤ ਵਿਚ ਆ ਗਈ। ਐਸ.ਐਸ.ਪੀ. ਸ਼ੁਭਮ ਅਗਰਵਾਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਸਬੰਧੀ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 14 ਲੋਕ ਜ਼ਖਮੀ ਹੋਏ ਹਨ।ਫਿਲਹਾਲ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਗਲੀ ਖ਼ਬਰ ਅੰਕਿਤਾ ਭੰਡਾਰੀ ਕਤਲ ਕੇਸ ਦੇ ਮੁੱਖ ਦੋਸ਼ੀ ਦੇ ਪਿਤਾ) ਅਤੇ ਵਕੀਲ ਵਿਰੁੱਧ 'ਜ਼ੀਰੋ ਐਫ.ਆਈ.ਆਰ.' ਦਰਜ