ਜਲੰਧਰ, 26 ਨਵੰਬਰ - ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਪਠਾਨਕੋਟ ਵਿਚ ਨਵ ਸੰਮਤ ਸਮਾਗਮ, 14 ਸ਼ਹਿਰਾਂ ਵਿੱਚ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਅਤੇ 21 ਸ਼ਹਿਰਾਂ ਵਿਚ ਰਾਮਾਇਣ ਆਧਾਰਿਤ 'ਹਮਾਰੇ ਰਾਮ' ਨਾਟਕ ਦਾ ਮੰਚਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਸਨਾਤਨ ਧਰਮ ਦੇ ਪ੍ਰਚਾਰ ਲਈ ਅਜਿਹੇ ਵੱਡੇ ਪੱਧਰ 'ਤੇ ਉਪਰਾਲੇ ਨਹੀਂ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਹ ਪਹਿਲ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਸਨਾਤਨ ਧਰਮ ਦਾ ਪ੍ਰਚਾਰ-ਪ੍ਰਸਾਰ ਜਾਰੀ ਰਹੇਗਾ।
ਤਾਜ਼ਾ ਖ਼ਬਰਾਂ
Free
ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਪੰਜਾਬ ਸਰਕਾਰ - ਦੀਪਕ ਬਾਲੀ
ਜਲੰਧਰ, 26 ਨਵੰਬਰ - ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਜੀਤ ਡੈਸਕ
26-11-2026