26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

​ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਜਥੇ 'ਚੋਂ ਪੰਜਾਬ ਦੇ 3 ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਚਰਚਾ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ...

ਅਜੀਤ ਡੈਸਕ 26-11-2026

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ ਪੰਜਾਬ ਨਾਲ ਸੰਬੰਧਿਤ ਤਿੰਨ ਸ਼ਰਧਾਲੂ ਭੇਦਭਰੀ ਹਾਲਤ 'ਚ ਲਾਪਤਾ ਹੋਏ ਦੱਸੇ ਜਾ ਰਹੇ ਹਨ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਾਕਿਸਤਾਨੀ ਪ੍ਰਸ਼ਾਸਨ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਭਾਰਤੀ ਸੁਰੱਖਿਆ ਏਜੰਸੀਆਂ 'ਚ ਹਲਚਲ ਮੱਚ ਗਈ ਹੈ। ਪਾਕਿਸਤਾਨ ਵਲੋਂ ਜਾਰੀ ਵੇਰਵਿਆਂ ਅਨੁਸਾਰ ਲਾਪਤਾ ਹੋਏ ਸ਼ਰਧਾਲੂ ਫਿਲੌਰ (ਜ਼ਿਲ੍ਹਾ ਜਲੰਧਰ), ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਦੱਸੇ ਜਾ ਰਹੇ ਹਨ।

ਪਿਛਲੀ ਖ਼ਬਰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਗਲੀ ਖ਼ਬਰ ਵਿਉਪਾਰੀ ਦੇਸ਼ ਦੀ ਰੀੜ੍ਹ ਦੀ ਹੱਡੀ- ਸੁਖਬੀਰ ਬਾਦਲ