27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਘੁਮਾਣ ਵਿਖੇ ਸਟੋਰ ਨੂੰ ਲੱਗੀ, ਅੱਗ ਕਰੋੜਾਂ ਦਾ ਨੁਕਸਾਨ

ਘੁਮਾਣ, (ਗੁਰਦਾਸਪੁਰ), 27 ਨਵੰਬਰ (ਬੰਮਰਾਹ) - ਘੁਮਾਣ ਦੇ ਮੁੱਖ ਬਾਜ਼ਾਰ ਵਿਚ ਸਥਿਤ ਪੁਰਾਣੀ ਤੇ ਮਸ਼ਹੂਰ ਗਿਆਨੀ ਬਰਤਨ ਸਟੋਰ ਵਿਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 27-11-2026

ਘੁਮਾਣ, (ਗੁਰਦਾਸਪੁਰ), 27 ਨਵੰਬਰ (ਬੰਮਰਾਹ) - ਘੁਮਾਣ ਦੇ ਮੁੱਖ ਬਾਜ਼ਾਰ ਵਿਚ ਸਥਿਤ ਪੁਰਾਣੀ ਤੇ ਮਸ਼ਹੂਰ ਗਿਆਨੀ ਬਰਤਨ ਸਟੋਰ ਵਿਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਜਸਵਿੰਦਰ ਪਾਲ ਸਿੰਘ ਪੁੱਤਰ ਸੌਦਾਗਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਪੌਣੇ 4 ਵਜੇ ਦੇ ਕਰੀਬ ਅੱਗ ਲੱਗਣ ਦਾ ਪਤਾ ਲੱਗਾ ਜਦ ਅਸੀਂ ਦੇਖਿਆ ਤਾਂ ਅੱਗ ਬਹੁਤ ਜ਼ਿਆਦਾ ਫੈਲ ਚੁੱਕੀ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਉਣ ਤੱਕ ਸਮਾਨ ਸੜ ਕੇ ਸਵਾਹ ਹੋ ਚੁੱਕਾ ਸੀ । ਨਜ਼ਦੀਕੀ ਦੁਕਾਨਦਾਰਾਂ ਨੇ ਦੱਸਿਆ ਕਿ ਸਵੇਰ ਸਮੇਂ ਜਦੋਂ ਅੱਗ ਲੱਗਣ ਦਾ ਪਤਾ ਲੱਗਾ ਤਾਂ ਰਲ ਕੇ ਬੁਝਾਉਣ ਦਾ ਯਤਨ ਕੀਤਾ ਗਿਆ ਪਰ ਅੱਗ ਜ਼ਿਆਦਾ ਹੋਣ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 10 ਦੇ ਕਰੀਬ ਗੱਡੀਆਂ ਪਹੁੰਚੀਆਂ।ਇਨ੍ਹਾਂ ਵਿਚੋਂ ਬਟਾਲਾ ਅਤੇ ਡੇਰਾ ਬਿਆਸ  ਤੋਂ ਫਾਇਰ ਬ੍ਰਿਗੇਡ ਪਹੁੰਚੀਆਂ । ਇਸ ਅੱਗ ਨਾਲ ਜਿੱਥੇ ਬਿਲਡਿੰਗ ਦਾ ਵੱਡਾ ਨੁਕਸਾਨ ਹੋਇਆ ਹੈ ਉੱਥੇ ਨਜ਼ਦੀਕੀ ਦੁਕਾਨਦਾਰਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਦੁਕਾਨਦਾਰ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਕਰਕੇ ਪ੍ਰਸ਼ਾਸਨ ਅਤੇ ਸਰਕਾਰ ਇਸ ਪਰਿਵਾਰ ਦੀ ਸਾਰ ਲਵੇ ।

ਅਗਲੀ ਖ਼ਬਰ ਕਾਂਗਰਸ ਦੇ ਨੇਤਾ ਅਤੇ ਅਨੰਤਨਾਗ ਤੋਂ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਦਿਹਾਂਤ