ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨਾਬਾਲਗ ਅਤੇ ਇਕ ਔਰਤ ਸਮੇਤ ਚਾਰ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 10 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਚੋਰੀ ਕੀਤੇ ਗਹਿਣਿਆਂ ਬਦਲੇ ਨਸ਼ਾ ਹਾਸਲ ਕੀਤਾ ਜਾਂਦਾ ਸੀ।
ਤਾਜ਼ਾ ਖ਼ਬਰਾਂ
Free
ਚੋਰੀ ਦੇ ਗਹਿਣਿਆਂ ਬਦਲੇ ਨਸ਼ਾ ਦੇਣ ਵਾਲੇ ਗਰੋਹ ਦਾ ਡੇਰਾਬੱਸੀ ਪੁਲਿਸ ਵਲੋਂ ਪਰਦਾਫਾਸ਼
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਇਕ ਘਰ ਵਿਚ ਹੋਈ ਚੋਰੀ ਦੀ ਵਾਰਦਾਤ ਦੀ ਗੁੱਥੀ ਸੁਲਝਾਉਂਦਿਆਂ ਚੋਰੀ ਦੇ ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।
ਅਜੀਤ ਡੈਸਕ
27-11-2026