27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਾਜਾ ਵੜਿੰਗ ਤੇ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕੱਢਿਆ ਗਿਆ ਇਨਸਾਫ ਮਾਰਚ

ਲੁਧਿਆਣਾ, 27 ਨਵੰਬਰ (ਰੂਪੇਸ਼ ਕੁਮਾਰ)- ਕਾਂਗਰਸ ਪਾਰਟੀ ਵੱਲੋਂ ਅੱਜ ਸ਼ਾਮ ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ...

ਅਜੀਤ ਡੈਸਕ 27-11-2026

ਲੁਧਿਆਣਾ, 27 ਨਵੰਬਰ (ਰੂਪੇਸ਼ ਕੁਮਾਰ)- ਕਾਂਗਰਸ ਪਾਰਟੀ ਵੱਲੋਂ ਅੱਜ ਸ਼ਾਮ ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਵਿਚ ਮੈਂਬਰ ਪਾਰਲੀਮੈਂਟ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਇਨਸਾਫ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਅਤੇ ਸੀਨੀਅਰ ਆਗੂ ਵੀ ਮੌਜੂਦ ਰਹੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਜ਼ੁਲਮ ਦੇ ਖਿਲਾਫ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਇਹ ਮਾਰਚ ਕੱਢਿਆ ਜਾ ਰਿਹਾ ਹੈ। ਹਾਲਾਂਕਿ ਪਾਰਟੀ ਦੇ ਹੋਰ ਆਗੂਆਂ ਵਲੋਂ ਇਸ ਇਲਾਕੇ ਵਿਚ ਸਾਈਕਲ ਮਾਰਚ ਕੱਢੇ ਜਾਣ ਬਾਰੇ ਉਨ੍ਹਾਂ ਨੇ ਕਿਹਾ ਕਿ ਹਰ ਆਗੂ ਆਪਣੇ ਪੱਧਰ ਤੇ ਮੁਹਿੰਮ ਚਲਾ ਰਿਹਾ ਹੈ। ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਦੇ ਅੱਜ ਦੇ ਇਨਸਾਫ ਮਾਰਚ ਵਿਚ ਸ਼ਾਮਿਲ ਨਾ ਹੋਣ ਬਾਰੇ ਉਨ੍ਹਾਂ ਨੇ ਕਿਹਾ ਕਿ ਰਾਣਾ ਗੁਰਜੀਤ ਨਾ ਤਾਂ ਸਥਾਨਕ ਮੈਂਬਰ ਪਾਰਲੀਮੈਂਟ ਹਨ ਅਤੇ ਨਾ ਹੀ ਪਾਰਟੀ ਦੇ ਪ੍ਰਧਾਨ ਜਾ ਇੰਚਾਰਜ ਹਨ। ਇਸੇ ਤਰ੍ਹਾਂ, ਪਾਰਲੀਮੈਂਟ ਦੇ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਵੀ ਉਨ੍ਹਾਂ ਨੇ ਆਪਣੀ ਪ੍ਰਤਿਕਿਰਿਆ ਦਿੱਤੀ।

ਪਿਛਲੀ ਖ਼ਬਰ ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਜਲੰਧਰ ਲੱਕੀ ਠਾਕੁਰ ਕਤਲ ਮਾਮਲਾ: 6 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਰਿੰਦਰ ਥਾਪਰ ਦੇ ਪੁੱਤਰਾਂ ਨੇ ਕੀਤਾ ਆਤਮ ਸਮਰ...