28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੰਮੂ ਕਸ਼ਮੀਰ: ਬਾਰਾਮੂਲਾ ’ਚ ਭਿਆਨਕ ਸੜਕ ਹਾਦਸਾ, ਚਾਰ ਦੀ ਮੌਤ

ਸ੍ਰੀਨਗਰ, 28 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਉੜੀ ਦੇ ਗੋਹਲਨ ਵਿਚ ਇਕ ਚਾਰ-ਪਹੀਆ ਵਾਹਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਤੇ ਇਕ ਗਿਆਰਾਂ ਸਾਲਾਂ ਲੜਕੀ ਗੰਭੀਰ ਜ਼ਖਮੀ ਹੋ ਗਈ।

ਅਜੀਤ ਡੈਸਕ 28-11-2026

ਗੱਡੀ ਵਿਚ ਕੁੱਲ ਪੰਜ ਲੋਕ ਸਵਾਰ ਸਨ। ਸਾਰੇ ਜ਼ਖਮੀਆਂ ਨੂੰ ਤੁਰੰਤ ਉਪ-ਜ਼ਿਲ੍ਹਾ ਹਸਪਤਾਲ, ਉੜੀ ਲਿਜਾਇਆ ਗਿਆ। ਉਨ੍ਹਾਂ ਵਿਚੋਂ ਚਾਰ ਦੀ ਉੱਥੇ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਲੜਕੀ ਨੂੰ ਅਗਲੇ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ, ਬਾਰਾਮੂਲਾ ਰੈਫਰ ਕਰ ਦਿੱਤਾ ਗਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸਿੱਖ ਜਥੇ ’ਚੋਂ ਗਾਇਬ ਹੋਇਆ ਇਕ ਸਿੱਖ ਸ਼ਰਧਾਲੂ ਸਰਗੋਧਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜਾ ਅਗਲੀ ਖ਼ਬਰ ਖੇਤਾਂ ਵਿਚੋ ਮਿਲੇ ਪੈਕਟ ’ਚੋਂ ਮਿਲੇ ਚਾਰ ਗ੍ਰਨੇਡ ਤੇ ਦੋ ਪਿਸਤੌਲਾਂ