ਚੰਡੀਗੜ੍ਹ, 29 ਨਵੰਬਰ (ਦਵਿੰਦਰ)- ਪੰਜਾਬ ਪੁਲਿਸ ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇਕ ਵੱਡੀ ਕਾਰਵਾਈ ਵਿਚ ISI-ਪ੍ਰਯੋਜਿਤ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ, ਅਤੇ ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਇਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿਚ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਤੋਂ ਇਸ ਮਾਡਿਊਲ ਨਾਲ ਜੁੜੇ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਤੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ 9 ਐਮ.ਐਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪੁਲਿਸ ਦੇ ਅਨੁਸਾਰ, ਇਸ ਕਾਰਵਾਈ ਨੇ ਇਕ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਨਵਾਂਸ਼ਹਿਰ ਜ਼ਿਲ੍ਹੇ ਦੇ ਬਹਿਰਾਮ ਨੇੜੇ ਇਕ ਸਥਾਨ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਸੀ। ਇਹ ਸਾਰਾ ਮਾਡਿਊਲ ਵਿਦੇਸ਼ਾਂ ਵਿਚ ਸਥਿਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ।