29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੇਤਾਂ ਚ ਜੰਗਲੀ ਸੂਰਾਂ ਨੇ ਕੀਤਾ ਹਮਲਾ, ਕਿਸਾਨ ਗੰਭੀਰ ਜ਼ਖਮੀ

ਬਠਿੰਡਾ/ਤਲਵੰਡੀ ਸਾਬੋ/ਸੀਂਗੋ ਮੰਡੀ 29 ਨਵੰਬਰ (ਲਕਵਿੰਦਰ ਸ਼ਰਮਾ) - ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ...

ਅਜੀਤ ਡੈਸਕ 29-11-2026

ਬਠਿੰਡਾ/ਤਲਵੰਡੀ ਸਾਬੋ/ਸੀਂਗੋ ਮੰਡੀ 29 ਨਵੰਬਰ (ਲਕਵਿੰਦਰ ਸ਼ਰਮਾ) - ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਖੇਤਾਂ ਵਿਚ ਗੇੜਾ ਮਾਰਨ ਗਏ ਕਿਸਾਨ 'ਤੇ ਜੰਗਲੀ ਸੂਰਾਂ ਨੇ ਅਚਾਨਕ ਹਮਲਾ ਕਰ ਦਿੱਤਾ ਜਿਸ ਵਿਚ ਕਿਸਾਨ ਜਸਪ੍ਰੀਤ ਸਿੰਘ ਪੁੱਤਰ ਮਿੱਠੂ ਸਿੰਘ ਗਭੀਰ ਗ਼ਖ਼ਮੀ ਹੋ ਗਿਆ। ਇਸ ਸੰਬੰਧੀ ਪਿੰਡ ਗਹਿਲੇਵਾਲੇ ਦੇ ਮੋਹਤਬਰ ਆਗੂ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਕਿਸਾਨ ਜਸਪ੍ਰੀਤ ਸਿੰਘ ਪੁੱਤਰ ਮਿੱਠੂ ਸਿੰਘ ਆਪਣੇ ਖੇਤ ਗੇੜਾ ਮਾਰਨ ਗਿਆ ਸੀ ਕਿ ਅਚਾਨਕ ਜੰਗਲੀ ਸੂਰਾਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ ਜਿਸ ਵਿਚ ਜਸਪ੍ਰੀਤ ਸਿੰਘ ਗੰਭੀਰ ਗ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਪਿੰਡ ਦੇ ਲੋਕਾਂ ਨੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਜੋ ਕਿ ਜੇਰੇ ਇਲਾਜ ਹੈ। ਉਨਾਂ ਦੱਸਿਆ ਕਿ ਗਹਿਲੇਵਾਲੇ ਦੇ ਆਸ ਪਾਸ ਬਹੁਤ ਸਾਰੇ ਜੰਗਲੀ ਸੂਰ ਹਨ, ਜਿਸ ਦਾ ਉਨਾਂ ਨੇ ਜੰਗਲਾਤ ਮਹਿਕਮੇ ਵਲੋਂ ਕੋਈ ਨਾ ਕੋਈ ਹੱਲ ਕੱਢਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿਚ ਅਜਿਹਾ ਨਾ ਹੋਵੇ।

ਪਿਛਲੀ ਖ਼ਬਰ ਝਾਰਖੰਡ : ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 14 ਮੈਂਬਰਾਂ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਦਾਖਾਂ ਦੇ ਪਿੰਡ ਹੰਸ ਕਲਾਂ ਵਿਖੇ ਕੀਤੀ ਲੋਕ ਮਿਲਣੀ'