23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰਜਿੰਦਰ ਕੌਰ ਭੱਠਲ ਦਾ ਭਤੀਜਾ ਸਨਮੀਕ ਸਿੰਘ ਹੈਨਰੀ 'ਆਪ' 'ਚ ਸ਼ਾਮਿਲ

ਲਹਿਰਾਗਾਗਾ (ਸੰਗਰੂਰ), 17 ਅਗਸਤ (ਅਸ਼ੋਕ ਗਰਗ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ...

ਅਜੀਤ ਡੈਸਕ 17-08-2026

ਲਹਿਰਾਗਾਗਾ (ਸੰਗਰੂਰ), 17 ਅਗਸਤ (ਅਸ਼ੋਕ ਗਰਗ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਅਤੇ ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹੈਨਰੀ ਅਤੇ ਗੁਪਤਾ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਤੋਂ iਸਰੋਪਾਓ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਨਾਲ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ। 
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਨਮੀਕ ਸਿੰਘ ਹੈਨਰੀ ਨੂੰ ਆਮ ਆਦਮੀ ਪਾਰਟੀ ਵਿਚ ਪੂਰਾ ਮਾਣ-ਸਨਮਾਨ ਅਤੇ ਬਣਦਾ ਸਿਆਸੀ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਨਰੀ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।ਉੱਥੇ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨਮੀਕ ਸਿੰਘ ਹੈਨਰੀ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਸੀਬੀਆਈ, ਈਡੀ ਨੂੰ ਰਾਹੁਲ ਗਾਂਧੀ ਵਿਰੁੱਧ ਇਲਾਹਾਬਾਦ ਹਾਈ ਕੋਰਟ ਚ ਕੋਈ ਰਿਪੋਰਟ ਦਾਇਰ ਨਾ ਕਰਨ ਲਈ ਕਿਹਾ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ’ਤੇ ਵਿਭਾਗ ਦਾ ਵੱਡਾ ਛਾਪਾ, ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਤ