ਚੰਡੀਗੜ੍ਹ, 19 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ 5 ਸਤੰਬਰ ਤੋਂ ‘ਖ਼ੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਬਠਿੰਡਾ ’ਚ ਇਸ ਦਾ ਉਦਘਾਟਨੀ ਸਮਾਗਮ ਹੋਵੇਗਾ।ਉਨ੍ਹਾਂ ਕਿਹਾ ਕਿ 10 ਲੱਖ ਖਿਡਾਰੀਆਂ ਨਾਲ ਇਹ ਸਭ ਤੋਂ ਵੱਡਾ ਖੇਡ ਮੇਲਾ ਹੋਵੇਗਾ। 12 ਅਗਸਤ ਤੋਂ 5 ਸਤੰਬਰ ਤੱਕ ਪੰਜਾਬ ਦੇ 23 ਜ਼ਿਲ੍ਹਿਆਂ ’ਚ ਮਸ਼ਾਲ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ 29 ਨਵੰਬਰ ਤੱਕ ਟੂਰਨਾਮੈਂਟ ਕਰਵਾਏ ਜਾਣਗੇ ਤੇ ਇਸ ਵਾਰ ਰਿਕਾਰਡ 10 ਲੱਖ ਖਿਡਾਰੀਆਂ ਦਾ ਟੀਚਾ ਮਿੱਥਿਆ ਗਿਆ ਹੈ। 2026 ’ਚ 38 ਖੇਡਾਂ ਦੇ ਮੁਕਾਬਲੋ ਵਿਚ ਅੰਡਰ-14 ਤੋਂ 70+ ਉਮਰ ਵਰਗ ਤੱਕ ਭਾਗੀਦਾਰੀ ਹੋਵੇਗੀ।ਮੁੱਖ ਮੰਤਰੀ ਨੇ ਦੱਸਿਆ ਕਿ ਸੀਜ਼ਨਾਂ ’ਚ 11.85 ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਪਿਛਲੇ ਸਾਢੇ 4 ਸਾਲਾਂ ’ਚ 40,415 ਖਿਡਾਰੀਆਂ ਨੂੰ ₹135 ਕਰੋੜ ਤੋਂ ਵੱਧ ਦੇ ਨਕਦ ਇਨਾਮ ਦਿੱਤੇ ਗਏ।ਉਨ੍ਹਾਂ ਕਿਹਾ ਕਿ ਖ਼ੇਡਾਂ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਜੰਗ ’ਚ ਨੌਜਵਾਨਾਂ ਦੀ ਤਾਕਤ ਬਣਨਗੀਆਂ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਆਪਣੇ ਵਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਾਂ।ਹੁਣ ਕੇਂਦਰ ਸਰਕਾਰ ਨੂੰ ਫੈਸਲਾ ਲੈਣਾ ਪਵੇਗਾ।ਅਸੀਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਲੈਂਦੇ ਹਾਂ। 31 ਸਾਲਾਂ ਬਾਅਦ, ਇਹ ਰਾਹਤ ਮਿਲਣੀ ਚਾਹੀਦੀ ਹੈ।
ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਹੈ। ਪੰਜਾਬ ਵਿਚ ਭਾਜਪਾ ਦੇ ਪੈਰ ਨਹੀਂ ਲੱਗ ਰਹੇ, ਇਸ ਲਈ ਆਪ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।ਲੋਕਤੰਤਰ ਲਈ ਇਹ ਤਰੀਕਾ ਠੀਕ ਨਹੀਂ।
ਤਾਜ਼ਾ ਖ਼ਬਰਾਂ
Free
5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖ਼ੇਡਾਂ ਵਤਨ ਪੰਜਾਬ ਦੀਆਂ’- ਮੁੱਖ ਮੰਤਰੀ ਮਾਨ
ਚੰਡੀਗੜ੍ਹ, 19 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ 5 ਸਤੰਬਰ ਤੋਂ ‘ਖ਼ੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਬਠਿੰਡਾ ’ਚ ਇਸ ਦਾ ਉਦਘਾਟਨੀ ਸਮਾਗਮ ਹੋਵੇਗਾ।ਉਨ੍ਹਾਂ ਕਿਹਾ ਕਿ 10 ਲੱਖ ਖਿਡਾਰੀਆਂ ਨਾਲ ਇਹ ਸਭ ਤੋਂ ਵੱਡਾ ਖੇਡ ਮੇਲਾ ਹੋਵੇਗਾ।
ਅਜੀਤ ਡੈਸਕ
19-08-2026