ਗੁਰੂ ਹਰਸਹਾਏ (ਫ਼ਿਰੋਜ਼ਪੁਰ), 23 ਅਗਸਤ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਨਾਲ ਸੰਬੰਧਿਤ ਮਾਰਕੀਟ ਕਮੇਟੀ ਗੁਰੂ ਹਰਸਹਾਏ ਦੇ ਨਵੇਂ ਚੇਅਰਮੈਨ ਵਜੋਂ ਪਿੰਡ ਫ਼ਤਹਿਗੜ੍ਹ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਭੁੱਲਰ ਪਿੰਡ ਫ਼ਤਹਿਗੜ੍ਹ ਗਹਿਰੀ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮਾਰਕੀਟ ਕਮੇਟੀ ਗੁਰੂ ਹਰ ਸਹਾਏ ਦੀ ਚੇਅਰਮੈਨੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਲਾਕੇ ਦੇ ਲੋਕਾਂ, ਸਾਥੀਆਂ, ਸਮਰਥਕਾਂ ਅਤੇ ਪਤਵੰਤਿਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਗੁਰੂ ਹਰਸਹਾਏ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਰਜੀਤ ਸਿੰਘ ਭੁੱਲਰ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 23 ਅਗਸਤ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ...
ਅਜੀਤ ਡੈਸਕ
23-08-2026