23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਰੁਣ ਅਰੋੜਾ ਪੀ. ਈ. ਡੀ. ਏ. ਪੰਜਾਬ ਦੇ ਡਾਇਰੈਕਟਰ ਨਿਯੁਕਤ

ਕੋਟਫ਼ਤੂਹੀ (ਹੁਸ਼ਿਆਰਪੁਰ), 23 ਅਗਸਤ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵਲੋਂ ਅੱਜ ਵੱਖ-ਵੱਖ ਬੋਰਡਾਂ ਅਤੇ...

ਅਜੀਤ ਡੈਸਕ 23-08-2026

ਕੋਟਫ਼ਤੂਹੀ (ਹੁਸ਼ਿਆਰਪੁਰ), 23 ਅਗਸਤ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵਲੋਂ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਤਰੁਣ ਅਰੋੜਾ ਕੋਟਫ਼ਤੂਹੀ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੀ. ਈ. ਡੀ. ਏ.) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। 

ਇਸ ਨਿਯੁਕਤੀ 'ਤੇ ਤਰੁਣ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਿਨ੍ਹਾਂ ਮੰਗਿਆਂ ਵੀ ਆਮ ਵਰਕਰਾਂ ਨੂੰ ਇੰਨੀਆਂ ਵੱਡੀਆਂ-ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਜੋ ਮਾਣ-ਸਨਮਾਨ ਦਿੱਤਾ ਹੈ, ਇਹ ਸਿਰਫ਼ ਆਮ ਆਦਮੀ ਪਾਰਟੀ ਵਿਚ ਹੀ ਸੰਭਵ ਹੈ।

ਪਾਰਟੀ ਵਲੋਂ ਮੇਰੇ 'ਤੇ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਮੈਂ ਉਸ 'ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਨਵਿਆਉਣ ਯੋਗ ਊਰਜਾ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਨਿਯੁਕਤੀ ਨਾਲ ਇਲਾਕੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਦਾ ਪਾਣੀ ਦੂਸ਼ਿਤ ਕਰਨ ਵਾਲੀ ਹਿਮਾਚਲ ਦੀ ਇੰਡਸਟਰੀ ਖਿਲਾਫ਼ ਪਹਿਲੀ ਵਾਰ ਪਰਚਾ ਦਰਜ ਅਗਲੀ ਖ਼ਬਰ ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ