ਨਵੀਂ ਦਿੱਲੀ, 23 ਅਗਸਤ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਤੋਂ ਸ਼ੁਰੂ ਹੋ ਰਹੀ ਦੋ ਦਿਨਾ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਦੌਰਾਨ ਸਮਕਾਲੀ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਲਈ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਵਿਚ ਸ਼ਾਮਿਲ ਹੋਣਗੇ । ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਵੱਖ-ਵੱਖ ਸੁਰੱਖਿਆ ਬਲਾਂ ਅਤੇ ਪੁਲਿਸ ਦੇ 850 ਤੋਂ ਵੱਧ ਅਧਿਕਾਰੀ ਹਾਈਬ੍ਰਿਡ ਫਾਰਮੈਟ ਵਿਚ ਹੋਣ ਵਾਲੀ ਕਾਨਫਰੰਸ ਵਿਚ ਹਿੱਸਾ ਲੈਣਗੇ । ਉਨ੍ਹਾਂ ਕਿਹਾ ਕਿ ਨੌਵੀਂ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਭੌਤਿਕ ਅਤੇ ਵਰਚੁਅਲ ਮੋਡਾ ਨੂੰ ਜੋੜਦੇ ਹੋਏ ਹਾਈਬ੍ਰਿਡ ਫਾਰਮੈਟ ਵਿਚ ਕੀਤੀ ਜਾਵੇਗੀ । ਅਧਿਕਾਰੀਆਂ ਨੇ ਕਿਹਾ ਕਿ ਕਾਨਫਰੰਸ ਦੌਰਾਨ ਅਧਿਕਾਰੀ ਵੱਖ-ਵੱਖ ਸਮਕਾਲੀ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਲਈ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਗੇ।
ਤਾਜ਼ਾ ਖ਼ਬਰਾਂ
Free
ਅਮਿਤ ਸ਼ਾਹ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ’ਚ ਹੋਣਗੇ ਸ਼ਾਮਿਲ
ਨਵੀਂ ਦਿੱਲੀ, 23 ਅਗਸਤ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਤੋਂ ਸ਼ੁਰੂ ਹੋ ਰਹੀ ਦੋ ਦਿਨਾ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਦੌਰਾਨ ਸਮਕਾਲੀ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਲਈ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਵਿਚ ਸ਼ਾਮਿਲ ਹੋਣਗੇ । ਉਨ੍ਹਾਂ ...
ਅਜੀਤ ਡੈਸਕ
24-08-2026