ਜਗਰਾਉਂ (ਲੁਧਿਆਣਾ), 24 ਅਗਸਤ (ਕੁਲਦੀਪ ਸਿੰਘ ਲੋਹਟ)- ਥਾਣਾ ਸਦਰ ਜਗਰਾਉਂ ਦੀ ਪੁਲੀਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਚੌਂਕੀ ਕਾਉਂਕੇ ਕਲਾਂ ਵਲੋਂ 30 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਬਰਾਮਦ ਕੀਤੀ ਗਈ 30 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ। ਮਾਮਲੇ ਨਾਲ ਸਬੰਧਤ ਹੋਰ ਤੱਥ ਪੁਲਿਸ ਜਾਂਚ ਮੁਕੰਮਲ ਹੋਣ ਉਪਰੰਤ ਹੀ ਸਪੱਸ਼ਟ ਹੋ ਸਕਣਗੇ। ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।