ਹੁਸ਼ਿਆਰਪੁਰ, 25 ਅਗਸਤ (ਹਰਪ੍ਰੀਤ ਕੌਰ) - ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਇਕ ਵਾਰ ਫਿਰ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੰਮਨ ਭੇਜੇ ਹਨ। ਉਨ੍ਹਾਂ ਨੂੰ 27 ਅਗਸਤ ਨੂੰ ਚੰਡੀਗੜ੍ਹ ਵਿਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਰ ਸਾਂਪਲਾ ਨੇ ਪਾਰਟੀ ਦੀਆਂ ਪਹਿਲਾਂ ਤੋਂ ਹੀ ਨਿਰਧਾਰਿਤ ਬੈਠਕਾਂ ਦਾ ਵੇਰਵਾ ਦੇ ਕੇ ਇਸ ਦਿਨ ਪੇਸ਼ ਹੋਣ ਤੋਂ ਅਸਮਰਥਾ ਪ੍ਰਗਟਾਈ ਹੈ ਅਤੇ ਕੋਈ ਹੋਰ ਤਰੀਕ ਦੇਣ ਦਾ ਆਖਿਆ ਹੈ। ਅੱਜ ਸਵੇਰੇ ਮਾਡਲ ਟਾਊਨ ਥਾਣੇ ਦੀ ਪੁਲਿਸ ਸਾਂਪਲਾ ਨੂੰ ਐਸਆਈਟੀ ਦਾ ਨੋਟਿਸ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਣ ਬੁਝ ਕੇ ਭਾਜਪਾ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਫਾਇਰਿੰਗ ਕੇਸਾਂ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੰਗ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਉਹ ਦਸਤਾਵੇਜ ਸੌਂਪੇ ਜਾਣ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਸੰਮਨ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਇਹ ਦਸਤਾਵੇਜ਼ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਦਸਤਾਵੇਜਾਂ ਨੂੰ ਪੜ੍ਹਨ ਤੋਂ ਬਾਅਦ ਹੀ ਉਹ ਜਾਂਚ ਵਿਚ ਪੂਰੀ ਤਰ੍ਹਾਂ ਸਹਿਯੋਗ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਵੈਸੇ ਵੀ 27 ਅਗਸਤ ਨੂੰ ਪਾਰਟੀ ਦੇ ਕਈ ਪ੍ਰੋਗਰਾਮ ਹਨ ਜਿਨ੍ਹਾਂ ਦੇ ਚਲਦਿਆਂ ਉਹ ਇਸ ਦਿਨ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕਣਗੇ।
ਤਾਜ਼ਾ ਖ਼ਬਰਾਂ
Free
ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਵਿਜੇ ਸਾਂਪਲਾ ਨੂੰ ਇਕ ਵਾਰ ਫਿਰ ਭੇਜੇ ਸੰਮਨ
ਹੁਸ਼ਿਆਰਪੁਰ, 25 ਅਗਸਤ (ਹਰਪ੍ਰੀਤ ਕੌਰ) - ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਇਕ ਵਾਰ ਫਿਰ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੰਮਨ ਭੇਜੇ ਹਨ। ਉਨ੍ਹਾਂ...
ਅਜੀਤ ਡੈਸਕ
25-08-2026