ਸ੍ਰੀ ਅਨੰਦਪੁਰ ਸਾਹਿਬ 27 ਅਗਸਤ ( ਜੇ ਐਸ ਨਿੱਕੂਵਾਲ, ਕਰਨੈਲ ਸਿੰਘ) - ਸਮੂਹ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਦਿੱਤੇ ਮਹਾਂਬੰਦ ਦੇ ਸੱਦੇ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾਕਟਰਾਂ ਸਮੇਤ ਸਮੂਹ ਦਫਤਰੀ ਅਮਲਾ ਛੁੱਟੀ ’ਤੇ ਰਿਹਾ। ਹਾਲਾਂਕਿ ਲੋਕਾਂ ਦੀ ਸਿਹਤ ਸਬੰਧੀ ਐਮਰਜੈਸੀ ਨੂੰ ਧਿਆਨ ਵਿੱਚ ਰੱਖਦਿਆਂ ਹਸਪਤਾਲ ਵਿੱਚ ਕੇਵਲ ਐਮਰਜੰਸੀ ਸੇਵਾਵਾਂ ਹੀ ਚਾਲੂ ਰੱਖੀਆਂ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ ਵੱਲੋਂ ਮਹਾਂਬੰਦ ਵਿੱਚ ਸ਼ਮੂਲੀਅਤ ਸਬੰਧੀ ਬੀਤੇ ਦਿਨ ਸੀਨੀਅਰ ਮੈਡੀਕਲ ਅਫ਼ਸਰ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅੱਜ ਸਮੂਹ ਸਟਾਫ ਵੱਲੋਂ ਬੰਦ ਨੂੰ ਸਮਰਥਨ ਦਿੰਦਿਆਂ ਆਪਣੀਆਂ ਸੇਵਾਵਾਂ ਤੋਂ ਛੁੱਟੀ ਲਈ ਗਈ।
ਹਸਪਤਾਲ ਵਿੱਚ ਆਮ ਓਪੀਡੀ ਅਤੇ ਦਫਤਰੀ ਕੰਮਕਾਜ ਪ੍ਰਭਾਵਿਤ ਰਹਿਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਐਮਰਜੰਸੀ ਸੇਵਾਵਾਂ ਜਾਰੀ ਰਹਿਣ ਕਾਰਨ ਜ਼ਰੂਰੀ ਮੈਡੀਕਲ ਸਹਾਇਤਾ ਦਾ ਪ੍ਰਬੰਧ ਕਾਇਮ ਰਿਹਾ।