27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਤੇ ਮਾਰਚ

ਭੋਗਪੁਰ (ਜਲੰਧਰ), 27 ਅਗਸਤ (ਕਮਲਜੀਤ ਸਿੰਘ ਡੱਲੀ) - ਭੋਗਪੁਰ ਵਿਖੇ ਸਰਕਾਰੀ ਮੁਲਾਜ਼ਮਾਂ ਵਲੋਂ ਸਰਕਾਰੀ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ...

ਅਜੀਤ ਡੈਸਕ 27-08-2026

ਭੋਗਪੁਰ (ਜਲੰਧਰ), 27 ਅਗਸਤ (ਕਮਲਜੀਤ ਸਿੰਘ ਡੱਲੀ) - ਭੋਗਪੁਰ ਵਿਖੇ ਸਰਕਾਰੀ ਮੁਲਾਜ਼ਮਾਂ ਵਲੋਂ ਸਰਕਾਰੀ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਜਥੇਬੰਦੀਆਂ, ਜਿਨ੍ਹਾਂ ਵਿਚ ਅਧਿਆਪਕ ਯੂਨੀਅਨ, ਆਂਗਣਵਾੜੀ ਯੂਨੀਅਨ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਸ਼ਾਮਿਲ ਸਨ, ਦੇ ਆਗੂ ਤੇ ਵਰਕਰ ਸਥਾਨਕ ਬੱਸ ਸਟੈਂਡ 'ਤੇ ਇਕੱਤਰ ਹੋਏ।ਇੱਥੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਬਾਅਦ ਵਿਚ ਭੋਗਪੁਰ ਸ਼ਹਿਰ ਅੰਦਰ ਇਕ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਗਿਆ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਸਰਕਾਰੀ ਕਰਮਚਾਰੀ ਕੱਲ੍ਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਰ ਸਰਕਾਰੀ ਦਫ਼ਤਰ ਦੇ ਬਾਹਰ ਕਰਨਗੇ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ