28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 28 ਅਗਸਤ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਨੂੰ ਗੁਰੂ ਘਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 28-08-2026

ਅੰਮ੍ਰਿਤਸਰ, 28 ਅਗਸਤ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਨੂੰ ਗੁਰੂ ਘਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮੇਰਾ ਦਿਲ ਬੇਹੱਦ ਖ਼ੁਸ਼ੀ ਤੇ ਜੋਸ਼ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਭਾਵਨਾ ਆਪਸੀ ਪਿਆਰ ਅਤੇ ਸਦਭਾਵਨਾ ਨੂੰ ਵਧਾਉਂਦੀ ਹੈ। ਇਥੇ ਕੀਤੀ ਗਈ ਸ਼ਾਨਦਾਰ ਸੇਵਾ ਹਰ ਵਿਅਕਤੀ ਦੇ ਹੰਕਾਰ ਨੂੰ ਦੂਰ ਕਰਦੀ ਹੈ। ਅੱਜ ਮੈਂ ਇਸ ਸਥਾਨ ਤੋਂ ਇਕ ਨਵੀਂ ਰੌਸ਼ਨੀ ਅਤੇ ਊਰਜਾ ਲੈ ਕੇ ਜਾ ਰਿਹਾ ਹਾਂ। 

ਪਿਛਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਵਲੋਂ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫ਼ਾਸ਼