29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਈ.ਟੀ.ਓ. ਨੇ ਸਫ਼ਾਈ ਅਭਿਆਨ ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫ਼ਾਈ

ਜੰਡਿਆਲਾ ਗੁਰੂ (ਅੰਮ੍ਰਿਤਸਰ), 29 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ ਜੰਡਿਆਲਾ ਗੁਰੂ ਸ਼ਹਿਰ ਵਿਚ

ਅਜੀਤ ਡੈਸਕ 29-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 29 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ ਜੰਡਿਆਲਾ ਗੁਰੂ ਸ਼ਹਿਰ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਆਪ, ਆਪਣੇ ਸਾਥੀਆਂ, ਕੌਂਸਲਰਾਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਸਮੇਤ ਜੰਡਿਆਲਾ ਗੁਰੂ ਸ਼ਹਿਰ ਦੇ ਬਾਜ਼ਾਰਾਂ ਵਿਚ ਸਫ਼ਾਈ ਕੀਤੀ ਅਤੇ ਕੂੜਾ ਕਰਕਟ ਚੁੱਕਦਿਆਂ  ਲੋਕਾਂ ਨੂੰ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸੰਦੇਸ਼ ਦਿੱਤਾ। 
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜ਼ਿੰਦਗੀ ਚ ਸਫ਼ਾਈ  ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਆਪਣੇ ਜੰਡਿਆਲਾ ਗੁਰੂ ਸ਼ਹਿਰ ਨੂੰ, ਆਪਣੇ ਆਲੇ ਦੁਆਲੇ ਨੂੰ, ਆਪਣੇ ਗਲੀਆਂ ਬਾਜ਼ਾਰਾਂ ਨੂੰ ਸਾਫ਼ ਸੁਥਰਾ ਰੱਖਾਂਗੇ ਤਾਂ ਅਸੀਂ ਤੰਦਰੁਸਤ ਵੀ ਰਹਾਂਗੇ ਅਤੇ ਪ੍ਰਦੂਸ਼ਣ ਵੀ ਨਹੀਂ ਹੋਵੇਗਾ ਜਿਸ ਕਾਰਨ ਸਾਨੂੰ ਕਈ ਬਿਮਾਰੀਆਂ ਤੋਂ ਨਿਜਾਤ ਮਿਲੇਗੀ । ਉਨ੍ਹਾਂ ਕਿਹਾ ਕਿ ਸਾਡੇ ਜੀਵਨ ਪੱਧਰ ਦਾ ਸਾਡੇ ਆਲੇ ਦੇ ਦੁਆਲੇ ਦੀ ਸਫ਼ਾਈ ਤੋਂ ਵੀ ਪਤਾ ਲੱਗਦਾ ਹੈ ਇਸ ਕਰਕੇ ਸਾਨੂੰ ਸਾਰਿਆਂ ਨੂੰ ਆਪਣੇ ਆਪਣੇ ਘਰਾਂ ਦੇ ਕੂੜੇ ਨੂੰ ਘਰਾਂ ਤੋਂ ਬਾਹਰ ਐਵੇਂ ਨਹੀਂ ਸੁੱਟਣਾ ਚਾਹੀਦਾ ਅਤੇ ਡਸਟਬਿਨ ਦੇ ਵਿਚ ਪਾਉਣਾ ਚਾਹੀਦਾ ਹੈ। 
ਉਨ੍ਹਾਂ ਦੁਕਾਨਦਾਰਾਂ, ਵਪਾਰੀਆਂ, ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਡਾ ਸਾਰਿਆਂ ਦਾ ਸਫਾਈ ਰੱਖਣਾ ਕਰਤੱਵ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਆਪ ਹੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆਂ ਇਸ ਤੇ ਅਮਲ ਕਰਨਾਂ ਚਾਹੀਦਾ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਆਧੁਨਿਕ ਤੇ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਲਈ ਵਧੀਆ ਪ੍ਰਬੰਧ ਕੀਤੇ ਹਨ ਅਤੇ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਿੰਡ ਪੱਧਰ ਤੇ ਨੌਜਵਾਨਾਂ ਨੂੰ ਬੇਹਤਰ ਖੇਡ ਬੁਨਿਆਦੀ ਢਾਂਚਾ ਮੁੱਹਈਆ ਕਰਾਉਣਾ ਹੈ ਤਾਂ ਜੋ ਉਹ ਖੇਡਾਂ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਅਜਨਾਲਾ ਵਿਖੇ ਕੀਤੀ ਗਈ ਅਰਦਾਸ