29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਕੀਤਾ ਧੰਨਵਾਦ

ਖਮਾਣੋਂ (ਫ਼ਤਹਿਗੜ੍ਹ ਸਾਹਿਬ), 29 ਅਗਸਤ (ਮਨਮੋਹਨ ਸਿੰਘ ਕਲੇਰ)- ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ....

ਅਜੀਤ ਡੈਸਕ 29-08-2026

ਖਮਾਣੋਂ (ਫ਼ਤਹਿਗੜ੍ਹ ਸਾਹਿਬ), 29 ਅਗਸਤ (ਮਨਮੋਹਨ ਸਿੰਘ ਕਲੇਰ)- ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਅੱਜ ਸਵੇਰੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਉਨ੍ਹਾਂ ਦਾ ਭਾਈ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦਾ ਮੁੱਦਾ ਚੱਕ ਕੇ ਕਾਰਵਾਈ ਕਰਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਸੀ ਜੀ ਦੇ ਲੜਕੀ ਪਸਪਿੰਦਰ ਕੌਰ, ਭਾਈ ਹਵਾਰਾ ਦੇ ਸਾਥੀ ਭਾਈ ਜਸਵੰਤ ਸਿੰਘ ਸਿੱਧੂਪੁਰ ,ਬਲਦੇਵ ਸਿੰਘ ਵਡਾਲਾ, ਹਰਪ੍ਰੀਤ ਸਿੰਘ ਰਾਣਾ ਆਦਿ ਅਧਾਰਤ ਇਕ ਡੈਲੀਗੇਟ ਨੇ ਸਵੇਰੇ 11:30 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਪਹੁੰਚ ਕੇ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਭਾਈ ਹਵਾਰਾ ਲਈ ਪੈਰੋਲ ਲਈ ਕੀਤੀ ਗਈ ਕਾਨੂੰਨੀ ਕਾਰਵਾਈ ਅਤੇ ਚਾਰਾਜੋਈ ਧੰਨਵਾਦ ਕੀਤਾ।

ਇਸ ਮੌਕੇ ਗੱਲਬਾਤ ਕਰਦੇ ਭਾਈ ਜਸਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੇ ਪੈਰੋਲ ਲਈ ਜੋ ਉਨ੍ਹਾਂ ਕਾਨੂੰਨੀ ਕਾਰਵਾਈ ਰਾਜਪਾਲ ਪੰਜਾਬ ਅਤੇ ਦੇਸ਼ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਹੈ। ਉਹ ਉਸੇ ਤਰ੍ਹਾਂ ਉਸ ਤੇ ਕਾਇਮ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਭਾਈ ਹਵਾਰਾ ਨੂੰ ਹਰ ਹਾਲਤ ਵਿਚ ਪੈਰੋਲ ਦਿਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧੀ ਆਪਣੀ ਭੇਜੀ ਗਈ ਰਿਪੋਰਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਭਾਈ ਹਵਾਰਾ ਨੂੰ 10 ਦਿਨ ਦੀ ਪੈਰੋਲ ਦਿੱਤੀ ਜਾਂਦੀ ਹੈ ਤਾਂ ਉਸ ਸਬੰਧੀ ਅਮਨ ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਰਹੇਗੀ ਅਤੇ ਅਸੀਂ ਇਹ ਗੱਲ ਵਿਸ਼ਵਾਸ ਨਾਲ ਕਹਿ ਸਕਦੇ ਕਿ ਭਾਈ ਹਵਾਰਾ ਦੇ ਬਾਹਰ ਆਉਣ ਨਾਲ ਕੋਈ ਵੀ ਅਮਨ ਕਾਨੂੰਨ ਦੇ ਕਿਸੇ ਤਰ੍ਹਾਂ ਦੀ ਕੋਈ ਵੀ ਸਥਿਤੀ ਨੂੰ ਖ਼ਤਰਾ ਪੈਦਾ ਨਹੀਂ ਹੋਵੇਗਾ ਉਹ ਇਕ ਆਮ ਕੈਦੀ ਦੀ ਤਰ੍ਹਾਂ ਪੈਰੋਲ ਕੱਟ ਕੇ ਵਾਪਸ ਜਾਣਗੇ।

ਪਿਛਲੀ ਖ਼ਬਰ ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਵਫ਼ਦ ਭੇਜਣ ਦਾ ਫ਼ੈਸਲਾ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਹਸਪਤਾਲ ਦੇ ਬਾਹਰੋਂ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ