29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਿੰਡ ਅੰਮੋਨੰਗਲ ਦੇ ਕਰਿਆਨਾ ਸਟੋਰ ਮਾਲਕ ਤੋਂ 50 ਲੱਖ ਦੀ ਮੰਗੀ ਫਿਰੌਤੀ, ਨਾ ਦੇਣ ’ਤੇ ਦੁਕਾਨ ’ਤੇ ਫਾਇਰਿੰਗ

ਘੁਮਾਣ (ਗੁਰਦਾਸਪੁਰ), 29 ਅਗਸਤ (ਬੰਮਰਾਹ)- ਪਿੰਡ ਅੰਮੋਨੰਗਲ ਵਿਚ ਕਰਿਆਨਾ ਸਟੋਰ ਦੇ ਮਾਲਕ ਜਗਜੀਤ...

ਅਜੀਤ ਡੈਸਕ 29-08-2026

ਘੁਮਾਣ (ਗੁਰਦਾਸਪੁਰ), 29 ਅਗਸਤ (ਬੰਮਰਾਹ)- ਪਿੰਡ ਅੰਮੋਨੰਗਲ ਵਿਚ ਕਰਿਆਨਾ ਸਟੋਰ ਦੇ ਮਾਲਕ ਜਗਜੀਤ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਫਿਰੌਤੀ ਦੀ ਰਕਮ ਨਾ ਦੇਣ ’ਤੇ ਉਸ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਦੋਸ਼ੀ ਨੂੰ ਨਾਲ ਲੈ ਕੇ ਮੋਟਰਸਾਈਕਲ ਦੀ ਬਰਾਮਦਗੀ ਕਰਨ ਸਮੇਂ ਪੁਲਿਸ 'ਤੇ ਦੋਸ਼ੀ ਵਲੋਂ ਛੁਪਾਏ ਹੋਏ 32 ਬੋਰ ਦੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ 'ਤੇ ਬਚਾਅ ਵਿਚ ਪੁਲਿਸ ਵਲੋਂ ਗੋਲੀਆਂ ਚਲਾਉਣ ਨਾਲ ਦੋਸ਼ੀ ਗੰਭੀਰ ਜ਼ਖਮੀ ਹੋ ਗਿਆ।

ਇਸ ਸਬੰਧੀ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਪਿੰਡ ਅੰਮੋਨੰਗਲ ਵਿਖੇ ਕਰਿਆਨਾ ਸਟੋਰ ਦੇ ਮਾਲਕ ਜਗਜੀਤ ਸਿੰਘ ਨੂੰ ਕਥਿਤ ਤੌਰ ’ਤੇ 50 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਗਈ ਸੀ। ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਹਮਲਾਵਰਾਂ ਵਲੋਂ ਉਸ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਗਈ। ਐੱਸ.ਐੱਸ.ਪੀ. ਨੇ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁਲਾਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਪੁਲਿਸ ਨੇ ਇਸ ਮਾਮਲੇ ਵਿਚ ਆਕਾਸ਼ਦੀਪ ਸਿੰਘ ਨਾਮਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ।

ਪੁਲਿਸ ਵਲੋਂ ਉਸ ਤੋਂ ਪੁੱਛਗਿੱਛ ਕਰਨ ਉਪਰੰਤ ਹਮਲੇ ਵਿਚ ਵਰਤੇ ਗਏ ਮੋਟਰਸਾਈਕਲ ਦੀ ਬਰਾਮਦਗੀ ਲਈ ਉਸ ਨੂੰ ਨਾਲ ਲੈ ਕੇ ਬੋਲੇਵਾਲ ਤੋਂ ਟਕਾਪੁਰ ਨਹਿਰ ਵੱਲ ਲਿਜਾਇਆ ਗਿਆ। ਪੁਲਿਸ ਅਨੁਸਾਰ ਇਸ ਦੌਰਾਨ ਆਕਾਸ਼ਦੀਪ ਸਿੰਘ ਨੇ ਮੋਟਰਸਾਈਕਲ ਦੇ ਨਾਲ ਛੁਪਾਇਆ ਹੋਇਆ ਪਿਸਤੌਲ ਕੱਢ ਲਿਆ ਅਤੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵਲੋਂ ਆਪਣੀ ਸੁਰੱਖਿਆ ਵਿਚ ਜਵਾਬੀ ਗੋਲੀਆਂ ਚਲਾਈਆਂ। ਇਸ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਆਕਾਸ਼ਦੀਪ ਸਿੰਘ ਦੀ ਲੱਤ ਵਿਚ ਲੱਗ ਗਈ।

ਇਸ ਤੋਂ ਬਾਅਦ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ ਬੇਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਬੋਲੇਵਾਲ ਅਤੇ ਸਤਿੰਦਰਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੋਲੇਵਾਲ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਆਕਾਸ਼ਦੀਪ ਕੋਲੋਂ ਪਿਸਤੋਲ ਅਤੇ ਮੋਟਰਸਾਈਕਲ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਕੀਤੀ ਮੁਲਾ... ਅਗਲੀ ਖ਼ਬਰ ਵਰਿੰਦਰ ਸਿੰਘ ਫ਼ੌਜੀ ਦੀ ਮਾਤਾ ਦਾ ਦੇਹਾਂਤ , ਅੰਤਿਮ ਸੰਸਕਾਰ ਤੋਂ ਆ ਰਹੇ ਸਨ ਵਾਪਿਸ