29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਉਜ਼ਬੇਕਿਸਤਾਨ ਦੌਰੇ ’ਤੇ, ਰਾਸ਼ਟਰਪਤੀ ਮਿਰਜ਼ਿਓਯੇਵ ਨੇ ਕੀਤਾ ਸਵਾਗਤ

ਦਿੱਲੀ, 29 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਉਜ਼ਬੇਕਿਸਤਾਨ ਦੀ ਰਾਜਧਾਨੀ...

ਅਜੀਤ ਡੈਸਕ 29-08-2026

ਦਿੱਲੀ, 29 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚ ਗਏ ਹਨ। ਤਾਸ਼ਕੰਦ ਪਹੁੰਚਣ ’ਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਇੱਕ-ਦੂਜੇ ਨੂੰ ਗਲੇ ਮਿਲੇ।

ਪ੍ਰਧਾਨ ਮੰਤਰੀ ਮੋਦੀ ਦੀ ਇਹ ਉਜ਼ਬੇਕਿਸਤਾਨ ਦੀ ਚੌਥੀ ਯਾਤਰਾ ਹੈ। ਦੌਰੇ ਦੌਰਾਨ ਉਹ ਰਾਸ਼ਟਰਪਤੀ ਮਿਰਜ਼ਿਓਯੇਵ ਨਾਲ ਪ੍ਰਤੀਨਿਧਿਮੰਡਲ ਪੱਧਰ ਦੀ ਗੱਲਬਾਤ ਕਰਨਗੇ। ਇਸ ਬੈਠਕ ਵਿਚ ਦੋਵੇਂ ਦੇਸ਼ਾਂ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੁਵੱਲੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਸਬੰਧੀ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।

ਵਪਾਰ ਤੋਂ ਊਰਜਾ ਤੱਕ ਕਈ ਖੇਤਰਾਂ ਤੇ ਹੋਵੇਗੀ ਚਰਚਾ

ਭਾਰਤ ਅਤੇ ਉਜ਼ਬੇਕਿਸਤਾਨ ਦੇ ਆਗੂ ਵਪਾਰ ਅਤੇ ਨਿਵੇਸ਼, ਰੱਖਿਆ, ਡਿਜੀਟਲ ਕਨੈਕਟੀਵਿਟੀ, ਊਰਜਾ, ਸਿੱਖਿਆ ਅਤੇ ਲੋਕਾਂ ਵਿਚਾਲੇ ਸੰਪਰਕ ਸਮੇਤ ਕਈ ਖੇਤਰਾਂ ਵਿਚ ਸਹਿਯੋਗ ਦੀ ਸਮੀਖਿਆ ਕਰਨਗੇ। ਇਸ ਦੇ ਨਾਲ ਹੀ ਭਵਿੱਖ ਵਿਚ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਲਈ ਨਵੇਂ ਏਜੰਡੇ ’ਤੇ ਵੀ ਵਿਚਾਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਮੱਧ ਏਸ਼ੀਆ ਵਿਚ ਭਾਰਤ ਦੀ ਰਣਨੀਤਕ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਭਾਰਤ ਅਤੇ ਉਜ਼ਬੇਕਿਸਤਾਨ ਵਿਚਾਲੇ ਸੱਭਿਆਚਾਰਕ ਸਬੰਧਾਂ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਹੋਰ ਡੂੰਘਾ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

 

ਅਗਲੀ ਖ਼ਬਰ ਬਿਜਲੀ ਬਿੱਲ ਦਾ ਬਕਾਇਆ ਨਾ ਦੇਣ 'ਤੇ ਕੁਨੈਕਸ਼ਨ ਕੱਟਣ ਉਪਰੰਤ ਹੋਈ ਲੜਾਈ 'ਚ ਬਿਜਲੀ ਮੁਲਾਜ਼ਮ ਸਮੇਤ ਦੋ ਜ਼ਖਮੀ