ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬਾਨ ਵਲੋਂ ਭਾਈ ਦਿਲਾਵਰ ਸਿੰਘ ਦੇ ਜੀਵਨ ਤੇ ਸ਼ਹਾਦਤ ਦਾ ਇਤਿਹਾਸ ਸਰਵਣ ਕਰਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਿੰਘ, ਸਾਹਿਬ ਗਿਆਨੀ ਗੁਰਮੁਖ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਸਿਮਰਨਜੀਤ ਸਿੰਘ ਮਾਨ, ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ, ਭਾਈ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜਥਾ ਜਰਨੈਲ ਸਿੰਘ ਸਖੀਰਾ, ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਸ਼ਹੀਦ ਭਾਈ ਦਿਲਾਵਰ ਸਿੰਘ ਜੈ ਸਿੰਘ ਵਾਲਾ ਦੀ 31ਵੀ ਬਰਸੀ ਸ਼ਰਧਾ ਉਤਸ਼ਾਹ ਸਹਿਤ ਮਨਾਈ
ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ।
ਅਜੀਤ ਡੈਸਕ
31-08-2026