31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਸ਼ੁਰੂ

ਭੁਲੱਥ (ਕਪੂਰਥਲਾ) 31 ਅਗਸਤ (ਮਨਜੀਤ ਸਿੰਘ ਰਤਨ) - ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਅੱਜ ਭੁਲੱਥ ਦੇ ਮੇਨ ਚੌਕ ਵਿਚ ਧਰਨਾ-ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਧਰਨੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ...

ਅਜੀਤ ਡੈਸਕ 31-08-2026

ਭੁਲੱਥ (ਕਪੂਰਥਲਾ) 31 ਅਗਸਤ (ਮਨਜੀਤ ਸਿੰਘ ਰਤਨ) - ਸਹਿਕਾਰੀ ਸਭਾ ਦੀ ਜਗ੍ਹਾ ਦੀ ਹੋਈ ਬੋਲੀ ਦੇ ਵਿਰੋਧ ਵਿਚ ਅੱਜ ਭੁਲੱਥ ਦੇ ਮੇਨ ਚੌਕ ਵਿਚ ਧਰਨਾ-ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਧਰਨੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਆਗੂਆਂ, ਕਿਸਾਨ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਸ਼ਮੂਲੀਅਤ ਕਰ ਰਹੇ ਹਨ। ਧਰਨਾਕਾਰੀਆਂ ਵਲੋਂ ਸਹਿਕਾਰੀ ਸਭਾ ਦੀ ਜਗ੍ਹਾ ਦੀ ਬੋਲੀ ਕਰਵਾਉਣ ਦੇ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦਿਆਂ ਬੋਲੀ ਦੀ ਪ੍ਰਕਿਰਿਆ ਸੰਬੰਧੀ ਆਪਣਾ ਪੱਖ ਰੱਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਟੋਰਾਂਟੋ : 'ਹਿੰਦੂ ਵਿਸ਼ਵ ਬੰਧੂ - ਮੋਹਨ ਭਾਗਵਤ ਵਲੋਂ 'ਹਿੰਦੂ ਵਿਸ਼ਵ ਬੰਧੂ - ਦੋਸਤੀ ਵਿਚ ਦੁਨੀਆ ਨੂੰ ਅਪਣਾਓ' ਪ੍ਰੋਗਰਾ... ਅਗਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਦਾ ਧਰਨਾ ਪ੍ਰਦਰਸ਼ਨ