31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਅਗਸਤ (ਰੁਪਿੰਦਰ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 31-08-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਅਗਸਤ (ਰੁਪਿੰਦਰ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਅੱਜ ਪਾਰਟੀ ਵਿਚ ਅਹਿਮ ਨਿਯੁਕਤੀਆਂ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਰਗਰਮ ਯੂਥ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ਪੰਜਾਬ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਨ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।

ਹਰਪਾਲ ਸਿੰਘ ਖਡਿਆਲ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਤੇ ਹਰਪਾਲ ਸਿੰਘ ਖਡਿਆਲ ਨੇ ਸਮੂਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਕੰਮਾਂ ਪ੍ਰਤੀ ਹਮੇਸ਼ਾ ਤਤਪਰ ਰਹਿਣਗੇ। 

ਪਿਛਲੀ ਖ਼ਬਰ ਸਾਬਕਾ ਕੌਂਸਲਰ ਓਮੇਸ਼ ਸ਼ਰਮਾ ਦੇ ਘਰ ਪਹੁੰਚੇ ਭਾਰਤ ਭੂਸ਼ਣ ਆਸ਼ੂ, ਚਰਚਾ ਰਾਹੀਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੀ ਕਹੀ... ਅਗਲੀ ਖ਼ਬਰ ਅੰਕਿਤ ਬਿਧਾਨ ਨੂੰ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ਚੁਣਿਆ ਗਿਆ