ਚੰਡੀਗੜ੍ਹ,1 ਅਗਸਤ- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ 3 ਸਤੰਬਰ ਨੂੰ ਸਾਰੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (FAP) ਵਲੋਂ ਸਕੂਲ ਬੱਸ ਅਤੇ ਵੈਨ ਆਪਰੇਟਰਾਂ ਦੀ ਮਹਾ ਪੰਚਾਇਤ ਨੂੰ ਲੈ ਕੇ ਲਿਆ ਗਿਆ ਹੈ।
ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਬੱਸਾਂ ਅਤੇ ਵੈਨਾਂ ਲਈ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਨਿਯਮਾਂ ਖ਼ਿਲਾਫ਼ ਬੱਸ ਆਪ੍ਰੇਟਰਾਂ ਵਲੋਂ 3 ਸਤੰਬਰ ਨੂੰ ਬਠਿੰਡਾ ਵਿਚ ਸੂਬਾ ਪੱਧਰੀ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾ ਪੰਚਾਇਤ ਕਾਰਨ ਸਕੂਲ ਬੱਸਾਂ ਨਾ ਚੱਲਣ ਦੀ ਸਥਿਤੀ ਨੂੰ ਦੇਖਦਿਆਂ ਫੈਡਰੇਸ਼ਨ ਨੇ ਤਿੰਨਾਂ ਜ਼ਿਲ੍ਹਿਆਂ ਦੇ ਨਿੱਜੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।
ਪ੍ਰਾਈਵੇਟ ਸਕੂਲ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਦੱਸਿਆ ਕਿ ਇਹ ਮਹਾ ਪੰਚਾਇਤ ਬਠਿੰਡਾ ਦੀ ਅਨਾਜ ਮੰਡੀ ਵਿਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਦੇ ਡਰਾਈਵਰ, ਕੰਡਕਟਰ ਅਤੇ ਬੱਸ ਮਾਲਕ ਸ਼ਾਮਿਲ ਹੋਣਗੇ।