01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਥਾਣਾ ਨੰਦਗੜ੍ਹ ਦੇ ਮੁੱਖ ਅਫਸਰ ਵਜੋਂ ਅਹੁਦਾ ਸੰਭਾਲਿਆ

ਸੰਗਤ ਮੰਡੀ (ਬਠਿੰਡਾ), 1 ਸਤੰਬਰ - (ਦੀਪਕ ਸ਼ਰਮਾ) - ਬਠਿੰਡਾ-ਬਾਦਲ ਰੋਡ ’ਤੇ ਸਥਿਤ ਥਾਣਾ ਨੰਦਗੜ੍ਹ ਵਿਖੇ ਨਵੇਂ ਲਗਾਏ ਗਏ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਅੱਜ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ...

ਅਜੀਤ ਡੈਸਕ 01-09-2026

ਸੰਗਤ ਮੰਡੀ (ਬਠਿੰਡਾ), 1 ਸਤੰਬਰ - (ਦੀਪਕ ਸ਼ਰਮਾ) - ਬਠਿੰਡਾ-ਬਾਦਲ ਰੋਡ ’ਤੇ ਸਥਿਤ ਥਾਣਾ ਨੰਦਗੜ੍ਹ ਵਿਖੇ ਨਵੇਂ  ਲਗਾਏ ਗਏ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਅੱਜ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਇੰਸਪੈਕਟਰ ਬੇਅੰਤ ਸਿੰਘ ਥਾਣਾ ਨੰਦਗੜ੍ਹ ਵਿਖੇ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਦੀ ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਬਦਲੀ ਥਾਣਾ ਬਾਲਿਆਂਵਾਲੀ ਵਿਖੇ ਕਰ ਦਿੱਤੀ ਗਈ ਹੈ।
ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਮਾੜੇ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗੈਰ-ਕਾਨੂੰਨੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇੰਸਪੈਕਟਰ ਬਰਾੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪਿੰਡਾਂ ਵਿਚੋਂ ਮਾੜੇ ਅਨਸਰਾਂ ਅਤੇ ਸਮਾਜ ਵਿਰੋਧੀ ਤੱਤਾਂ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਸਮੱਸਿਆ, ਦੁੱਖ-ਤਕਲੀਫ਼ ਜਾਂ ਸ਼ਿਕਾਇਤ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੀ ਪਰਖ ਕਸਵੱਟੀ ’ਤੇ ਖ਼ਰੀ ਉੱਤਰ ਰਹੀ ‘ਆਪ’ ਸਰਕਾਰ - ਸਿਸੋਦੀਆ ਅਗਲੀ ਖ਼ਬਰ ਟਰਾਲੇ ਵਲੋਂ ਸਾਈਕਲ ਰੇਹੜੀ ਨੂੰ ਜਬਰਦਸਤ ਫੇਟ ਮਾਰਨ ਕਾਰਨ ਨਾਬਾਲਗ ਲੜਕੇ ਦੀ ਮੌਤ