01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ ਸ਼ੁਰੂ

ਚੰਡੀਗੜ੍ਹ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ 2 ਵਜੇ ਤੋਂ ਸ਼ੁਰੂ...

ਅਜੀਤ ਡੈਸਕ 01-09-2026

ਚੰਡੀਗੜ੍ਹ, 1 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਦੀ ਸਟੇਜ 2 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜੋ ਚਾਰ ਵਜੇ ਤੱਕ ਚੱਲੇਗੀ। ਇਸ ਧਰਨੇ ਵਿਚ ਇਸ ਮੌਕੇ 500 ਤੋਂ ਵੱਧ ਟਰਾਲੀਆਂ ਪਹੁੰਚ ਚੁੱਕੀਆਂ ਹਨ, ਜਦਕਿ ਕਿਸਾਨ ਆਗੂਆਂ ਵਲੋਂ ਸੈਂਕੜੇ ਟਰਾਲੀਆਂ ਰਸਤੇ ਵਿਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਆਪਣੇ ਨਾਲ ਰਾਸ਼ਨ ਪਾਣੀ ਅਤੇ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਕਈ ਥਾਂਈ ਜਥੇਬੰਦੀਆਂ ਦੇ ਆਗੂਆਂ ਵਲੋਂ ਲੰਗਰਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ - 2026' ਦੇ ਆਗਾਮੀ ਸੀਜ਼ਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟ... ਅਗਲੀ ਖ਼ਬਰ ਕੰਢੀ ਏ.ਪੀ. ਫੀਡਰਾਂ ਨੂੰ 18-20 ਘੰਟੇ ਬਿਜਲੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਹਾਈਵੇ ਜਾਮ