ਚੰਡੀਗੜ੍ਹ, (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਇਕ ਹੋਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 12 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ’ਤੇ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਤਾਇਨਾਤੀ ਸਥਾਨਾਂ ’ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।