03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ’ਚ ਤਿੰਨ ਦਿਨ ਮੀਂਹ, ਚਿਤਾਵਨੀ ਜਾਰੀ

ਚੰਡੀਗੜ੍ਹ, 3 ਸਤੰਬਰ- ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਨਾਲ ਗਰਮੀ ਅਤੇ ਨਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 5 ਸਤੰਬਰ ਤੱਕ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅਜੀਤ ਡੈਸਕ 03-09-2026

ਚੰਡੀਗੜ੍ਹ, 3 ਸਤੰਬਰ- ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਨਾਲ ਗਰਮੀ ਅਤੇ ਨਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 5 ਸਤੰਬਰ ਤੱਕ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਤੇ ਇਕ-ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਥੋੜ੍ਹਾ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਵਿਚ ਮਾਨਸੂਨ ਸੀਜ਼ਨ ਦੌਰਾਨ 37 ਪ੍ਰਤੀਸ਼ਤ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 20 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿਚ ਦੂਰ-ਦੁਰਾਡੇ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿਚ ਦੂਰ-ਦੁਰਾਡੇ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ ਅਗਲੀ ਖ਼ਬਰ ਅਮਰੀਕਾ: ਮਿਨੀਆਪੋਲਿਸ ਵਿਚ ਅਪਾਰਟਮੈਂਟ ਅੰਦਰ ਗੋਲੀਬਾਰੀ, ਸ਼ੱਕੀ ਸਮੇਤ ਦੋ ਦੀ ਮੌਤ