ਅਜਨਾਲਾ (ਅੰਮ੍ਰਿਤਸਰ), 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਦੀਪ ਸਿੰਘ ਦੀ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮਨਦੀਪ ਸਿੰਘ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਵਿਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਬੀਤੀ ਦੇਰ ਰਾਤ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਆ ਰਿਹਾ ਸੀ। ਜਦੋਂ ਉਹ ਅਜਨਾਲਾ ਸ਼ਹਿਰ ਤੋਂ ਕੁਝ ਦੂਰੀ ’ਤੇ ਪਿੰਡ ਭੱਖਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮਨਦੀਪ ਸਿੰਘ ਦੀ ਮੌਤ ਹੋ ਗਈ। ਨੌਜਵਾਨ ਪੁੱਤਰ ਦੀ ਅਚਾਨਕ ਅਤੇ ਬੇਵਕਤੀ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿਚ ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕੇ ਦੇ ਲੋਕਾਂ ਵਲੋਂ ਜਸਪਾਲ ਸਿੰਘ ਲਾਟੀ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅਜਨਾਲਾ ਤੋਂ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਨੌਜਵਾਨ ਪੁੱਤਰ ਦੀ ਸੜਕ ਹਾਦਸੇ ’ਚ ਮੌਤ
ਅਜਨਾਲਾ (ਅੰਮ੍ਰਿਤਸਰ), 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ...
ਅਜੀਤ ਡੈਸਕ
03-09-2026