03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਵਾਂ-ਧੀਆਂ ਦੇ ਸਨਮਾਨ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਦੇ ਹਿੱਸੇ ਆਈ- ਤਲਬੀਰ ਗਿੱਲ

ਜੈਂਤੀਪੁਰ (ਅੰਮ੍ਰਿਤਸਰ), 3 ਸਤੰਬਰ (ਭੁਪਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੇ ਸਰਪੰਚ ਧਰਮਿੰਦਰ ਸਿੰਘ ਮੋਨੂੰ...

ਅਜੀਤ ਡੈਸਕ 03-09-2026

ਜੈਂਤੀਪੁਰ (ਅੰਮ੍ਰਿਤਸਰ), 3 ਸਤੰਬਰ (ਭੁਪਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੇ ਸਰਪੰਚ ਧਰਮਿੰਦਰ ਸਿੰਘ ਮੋਨੂੰ ਨੇ ਕੋਟਲੀ ਢੋਲੇਸ਼ਾਹ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜੋ ਰੈਲ਼ੀ ਦਾ ਰੂਪ ਧਾਰਨ ਕਰ ਗਿਆ। ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ ਪੰਜਾਬ ਸਰਕਾਰ ਦੀ ਮਹਿਲਾਵਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਯੋਜਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਮਾਨ ਸਾਹਿਬ ਦੇ ਹਿੱਸੇ ਆਈ ਆ ਜਿਨ੍ਹਾਂ ਨੇ 'ਮਾਵਾਂ-ਭੈਣਾਂ ਸਤਿਕਾਰਯੋਗ ਯੋਜਨਾ' ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐੱਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਸਖੀਆਂ' ਨੇ ਅਹਿਮ ਭੂਮਿਕਾ ਨਿਭਾਈ ਹੈ, ਮੈਂ ਉਨ੍ਹਾਂ ਭੈਣਾਂ ਦਾ ਵੀ ਧੰਨਵਾਦ ਕਰਦਾ ਹਾਂ। ਇਸ ਮੌਕੇ ਬਲਜਿੰਦਰ ਸਿੰਘ ਸੰਮਤੀ ਮੈਂਬਰ, ਜੋਬਨ ਸਿੰਘਮੈਂਬਰ, ਹਰਮਿੰਦਰ ਸਿੰਘ ਚੀਮਾ, ਸੁਖਦੇਵ ਸਿੰਘ ਚੀਮਾ, ਕੁਲਦੀਪ ਸਿੰਘ ਮੈਂਬਰ, ਮਨਪ੍ਰੀਤ ਸਿੰਘ, ਬਾਬਾ ਬਖਸ਼ੀਸ ਸਿੰਘ, ਡਾ. ਦਵਿੰਦਰ ਕੌਰ ਮਹਿਲਾ ਵਿੰਗ, ਜਗਰੂਪ ਕੌਰ, ਲਵਪ੍ਰੀਤ ਸਿੰਘ ਕਾਦਰਾਬਾਦ, ਹਰਭੇਜ ਸਿੰਘ ਸਰਹਾਲਾ, ਕੀਮਤੀ ਸਰਪੰਚ ਲਹਿਰਕਾ, ਸੁਖਬੀਰ ਸਿੰਘ, ਜਗਦੀਪ ਸਿੰਘ ਮੈਂਬਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। 

ਪਿਛਲੀ ਖ਼ਬਰ ਸਰਹੱਦੀ ਇਲਾਕੇ 'ਚ ਪੁਲਿਸ ਦੀ ਮੁਸਤੈਦੀ, ਅਰਸ਼ਦੀਪ ਤੇ ਸਰਬਜੀਤ 2 ਕਿਲੋ ਹੈਰੋਇਨ ਸਮੇਤ ਚੜ੍ਹੇ ਪੁਲਿਸ ਅੜਿੱਕੇ ਅਗਲੀ ਖ਼ਬਰ ਡੀ.ਏ. ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ, 'ਪੰਜਾਬ ਦੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦਿੱਤੀ ਜਾ ਰਹੀ'