ਦਿੱਲੀ, 3 ਸਤੰਬਰ- ਯੂਕਰੇਨ ਦੇ ਦੌਰੇ 'ਤੇ ਆਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਸ਼ਾਮ ਨੂੰ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਨੇ ਇੱਕ ਦੂਜੇ ਦਾ ਨਿੱਘਾ ਸਵਾਗਤ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਮੁਲਾਕਾਤ ਦੀਆਂ ਫੋਟੋਆਂ ਸਾਂਝੀਆਂ ਕਰਦੇ ਹੋਏ, ਜ਼ੇਲੇਂਸਕੀ ਨੇ ਰੂਸ ਦੁਆਰਾ ਯੂਕਰੇਨ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਨੂੰ ਖਤਮ ਕਰਨ ਵਿੱਚ ਭਾਰਤ ਦੇ ਸਮਰਥਨ ਲਈ ਧੰਨਵਾਦ ਕੀਤਾ।
ਜ਼ੇਲੇਂਸਕੀ ਨੇ ਆਪਣੀ ਪੋਸਟ ਵਿਚ ਅੱਗੇ ਲਿਖਿਆ, "ਮੈਂ ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਅਸੀਂ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ। ਅਸੀਂ ਰੂਸ ਅਤੇ ਯੂਕਰੇਨ ਵਿਚਕਾਰ ਇਸ ਬੇਇਨਸਾਫ਼ੀ ਵਾਲੇ ਯੁੱਧ ਨੂੰ ਖ਼ਤਮ ਕਰਨ ਲਈ ਭਾਰਤ ਦੀ ਵਚਨਬੱਧਤਾ ਲਈ ਧੰਨਵਾਦੀ ਹਾਂ। ਇਹ ਯਕੀਨੀ ਤੌਰ 'ਤੇ ਯੁੱਧ ਦਾ ਸਮਾਂ ਨਹੀਂ ਹੈ। ਸ਼ਾਂਤੀ ਦੀ ਲੋੜ ਹੈ।"