ਇਟਲੀ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਕਾਇਮ
ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਲੋਂ ਦੇਸ਼ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੀ ਉਪਲਬਧੀ ਹਾਸਿਲ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਸ਼ੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਇਟਲੀ ’ਚ ਜੰਗ ਤੋਂ ਬਾਅਦ ਦੇ ਇਤਿਹਾਸ ’ਚ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਪ੍ਰਧਾਨ ਮੰਤਰੀ ਰਹਿਣ ’ਤੇ ਮੇਰੀ ਦੋਸਤ ਮੇਲੋਨੀ ਨੂੰ ਵਧਾਈ। ਇਹ ਉਪਲਬਧੀ ਉਨ੍ਹਾਂ ਦੀ ਅਗਵਾਈ ਹੇਠ ਇਟਲੀ ਦੀ ਜਨਤਾ ਦੇ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਭਾਰਤ ਇਟਲੀ ਦੇ ਸੰਬੰਧਾਂ ’ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਦੋਸਤੀ ਨੇ ਭਾਰਤ-ਇਟਲੀ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਉਹ ਸਾਡੇ ਦੇਸ਼ ਦੇ ਲੋਕਾਂ ਲਈ ਇਕ ਵਿਕਸਿਤ ਭਵਿੱਖ ਬਣਾਉਣ ਲਈ ਦੋਹਾਂ ਦਾ ਕਰੀਬੀ ਸਹਿਯੋਗ ਜਾਰੀ ਰੱਖਣ ਦੇ ਚਾਹਵਾਨ ਹਨ।
ਤਾਜ਼ਾ ਖ਼ਬਰਾਂ
Free
ਮੋਦੀ ਵਲੋਂ ਜਾਰਜੀਆ ਮੇਲੋਨੀ ਨੂੰ ਵਧਾਈ
ਨਵੀਂ ਦਿੱਲੀ, 4 ਸਤੰਬਰ (ਉਪਮਾ ਡਾਗਾ ਪਾਰਥ)-ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਲੋਂ ਦੇਸ਼ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੀ ਉਪਲਬਧੀ ਹਾਸਿਲ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ....
ਅਜੀਤ ਡੈਸਕ
04-09-2026