ਸ਼ਿਮਲਾ (ਹਿਮਾਚਲ ਪ੍ਰਦੇਸ਼), 6 ਸਤੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਪ੍ਰਸਿੱਧ ਮਾਲ ਰੋਡ ’ਤੇ ਲੱਗਿਆ ਰਾਸ਼ਟਰੀ ਝੰਡਾ ਫਟਿਆ ਹੋਇਆ ਦਿਖਾਈ ਦੇ ਰਿਹਾ ਹੈ। ਇੱਥੇ ਰੋਜ਼ਾਨਾ ਹਜ਼ਾਰਾਂ ਸੈਲਾਨੀ ਪਹੁੰਚਦੇ ਹਨ ਅਤੇ ਅਧਿਕਾਰੀ ਤੇ ਮੰਤਰੀ ਵੀ ਇਸ ਰਸਤੇ ਤੋਂ ਲੰਘਦੇ ਹਨ, ਪਰ ਤਿਰੰਗੇ ਦੀ ਹਾਲਤ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਲੋਕਾਂ ਨੇ ਪ੍ਰਸ਼ਾਸਨ ਤੋਂ ਰਾਸ਼ਟਰੀ ਝੰਡੇ ਦੀ ਮਰਿਆਦਾ ਕਾਇਮ ਰੱਖਦਿਆਂ ਫਟੇ ਹੋਏ ਤਿਰੰਗੇ ਨੂੰ ਤੁਰੰਤ ਬਦਲਣ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ।