ਨਡਾਲਾ (ਕਪੂਰਥਲਾ), 6 ਸਤੰਬਰ (ਰਘਬਿੰਦਰ ਸਿੰਘ)- ਨਡਾਲਾ-ਬੇਗੋਵਾਲ ਸੜਕ ’ਤੇ ਬਿਜਲੀ ਦਫ਼ਤਰ ਨੇੜੇ ਛੋਟੇ ਹਾਥੀ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਵਿਚ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਜਾਣਕਾਰੀ ਅਨੁਸਾਰ, ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਵਿਚਾਲੋਂ ਟੁੱਟ ਗਿਆ।
ਹਾਦਸੇ ਤੋਂ ਬਾਅਦ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਛੋਟੇ ਹਾਥੀ ਦੇ ਡਰਾਈਵਰ ਨੂੰ ਬੜੀ ਮੁਸ਼ਕਲ ਨਾਲ ਵਾਹਨ ਵਿਚੋਂ ਬਾਹਰ ਕੱਢਿਆ। ਛੋਟਾ ਹਾਥੀ ਚਲਾ ਰਹੇ ਦਲੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਅਚਾਨਕ ਨੀਂਦ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।