ਰਾਜਾਸਾਂਸੀ, (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਨੇੜੇ ਰਾਤ ਸਮੇਂ ਸ਼ੱਕੀ ਡਰੋਨ ਦੀ ਗਤੀਵਿਧੀ ਦੇਖੇ ਜਾਣ ਕਾਰਨ ਹਵਾਈ ਅੱਡੇ ਨੂੰ ਲਗਭਗ ਸਵਾ ਘੰਟੇ ਲਈ ਬੰਦ ਕਰ ਦਿੱਤਾ ਗਿਆ। ਇਸ ਕਾਰਨ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਹਵਾਈ ਆਵਾਜਾਈ ਪ੍ਰਭਾਵਿਤ ਰਹੀ।ਹਵਾਈ ਅੱਡੇ ਦੇ ਡਾਇਰੈਕਟਰ ਅਨਿਰੁੱਧ ਕੁਮਾਰ ਸ਼ਰਮਾ ਨੇ ‘ਅਜੀਤ’ ਨਾਲ ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਤ ਕਰੀਬ 10 ਵਜੇ ਸ਼ੱਕੀ ਡਰੋਨ ਦੀ ਗਤੀਵਿਧੀ ਨਜ਼ਰ ਆਉਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਹਵਾਈ ਅੱਡੇ ਦੀ ਕਾਰਵਾਈ ਰੋਕ ਦਿੱਤੀ ਗਈ। ਉਨ੍ਹਾਂ ਅਨੁਸਾਰ ਕਰੀਬ 11:15 ਵਜੇ ਸਥਿਤੀ ਆਮ ਹੋਣ ਤੋਂ ਬਾਅਦ ਹਵਾਈ ਅੱਡੇ ਨੂੰ ਮੁੜ ਖੋਲ੍ਹ ਦਿੱਤਾ ਗਿਆ ਅਤੇ ਹਵਾਈ ਆਵਾਜਾਈ ਆਮ ਵਾਂਗ ਚੱਲਣੀ ਸ਼ੁਰੂ ਹੋ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਦੌਰਾਨ ਰਾਜਾਸਾਂਸੀ ਹਵਾਈ ਅੱਡੇ ’ਤੇ ਆਉਣ ਵਾਲੀਆਂ 7 ਉਡਾਣਾਂ ਨੂੰ ਸਾਵਧਾਨੀ ਵਜੋਂ ਚੰਡੀਗੜ੍ਹ ਅਤੇ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ I ਹਾਲਾਂਕਿ ਡਰੋਨ ਦੀ ਗਤੀਵਿਧੀ ਸੰਬੰਧੀ ਹੋਰ ਵੇਰਵੇ ਅਧਿਕਾਰਤ ਤੌਰ ’ਤੇ ਸਾਹਮਣੇ ਨਹੀਂ ਆਏ ਹਨ।ਸੁਰੱਖਿਆ ਏਜੰਸੀਆਂ ਵਲੋਂ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਰਾਜਾਸਾਂਸੀ ਹਵਾਈ ਅੱਡੇ ’ਤੇ ਸ਼ੱਕੀ ਡਰੋਨ ਦੀ ਗਤੀਵਿਧੀ ਕਾਰਨ ਸਵਾ ਘੰਟਾ ਹਵਾਈ ਅੱਡਾ ਰਿਹਾ ਬੰਦ
ਰਾਜਾਸਾਂਸੀ, (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਨੇੜੇ ਰਾਤ ਸਮੇਂ ਸ਼ੱਕੀ ਡਰੋਨ ਦੀ ਗਤੀਵਿਧੀ ਦੇਖੇ ਜਾਣ ਕਾਰਨ ਹਵਾਈ ਅੱਡੇ ਨੂੰ ਲਗਭਗ ਸਵਾ ਘੰਟੇ ਲਈ ਬੰਦ ਕਰ ਦਿੱਤਾ ਗਿਆ। ਇਸ ਕਾਰਨ ਹਵਾਈ ਅੱਡੇ ’ਤੇ ਕੁਝ ਸਮੇਂ ਲਈ ਹਵਾਈ ਆਵਾਜਾਈ ਪ੍ਰਭਾਵਿਤ ਰਹੀ
ਅਜੀਤ ਡੈਸਕ
07-09-2026