ਨਾਭਾ, (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨ ਤਗਮਾ ਹਾਸਲ ਕੀਤਾ ਗਿਆ ਹੈ। ਜਗਸੇਰ ਸਿੰਘ ਖੰਗੂੜਾ ਦੀ ਇਸ ਜਿੱਤ ਨੂੰ ਲੈ ਕੇ ਜਿਥੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਉੱਥੇ ਹਲਕੇ ਦੇ ਲੋਕਾਂ ਵਲੋਂ ਵੀ ਸਮੁੱਚੇ ਖੰਗੂੜਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਜਗਸੇਰ ਸਿੰਘ ਖੰਗੂੜਾ ਵਲੋਂ ਪਹਿਲਾਂ ਫਰਾਂਸ ਵਿਚ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਚਾਂਦੀ ਦਾ ਤਮਗਾ ਹਾਸਲ ਕਰਨ ਦੇ ਨਾਲ ਨਾਲ ਪੂਨੇ ਵਿਖੇ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਕਾਂਸੀ ਦਾ ਤਮਗਾ ਹਾਸਿਲ ਕੀਤਾ ਗਿਆ ਸੀ।
ਤਾਜ਼ਾ ਖ਼ਬਰਾਂ
Free
ਜਗਸੇਰ ਸਿੰਘ ਖੰਗੂੜਾ ਨੇ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ 'ਚ ਜਿੱਤਿਆ ਸੋਨ ਤਗਮਾ
ਨਾਭਾ, (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨ ਤਗਮਾ ਹਾਸਲ ਕੀਤਾ ਗਿਆ ਹੈ।
ਅਜੀਤ ਡੈਸਕ
07-09-2026