07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 10 ਪਰਿਵਾਰ ‘ਆਪ’ 'ਚ ਹੋਏ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 7 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ...

ਅਜੀਤ ਡੈਸਕ 07-09-2026

ਚੋਗਾਵਾਂ/ਅੰਮ੍ਰਿਤਸਰ, 7 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਮੌਜੂਦਾ ਸਰਪੰਚ ਜਗਦੀਸ਼ ਸਿੰਘ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ 10 ਪ੍ਰਮੁੱਖ ਪਰਿਵਾਰ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਵਿਸ਼ੇਸ਼ ਤੌਰ 'ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਤਿੰਦਰ ਸਿਘ ਮੱਲੀ, ਜਰਮਨਜੀਤ ਸਿੰਘ, ਧਰਮਿੰਦਰ ਸਿੰਘ, ਡਾ. ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਸੁਖਵੰਤ ਸਿੰਘ ਮੱਲੀ, ਕਸ਼ਮੀਰ ਸਿੰਘ, ਲਾਲੀ ਬਹਿੜਵਾਲ, ਸਾਬਕਾ ਸਰਪੰਚ ਗੁਰੂ ਸਾਹਿਬ ਸਿੰਘ ਸੁਰਿੰਦਰ ਸਿੰਘ ਛਿੰਦੀ ਆਦਿ ਨੂੰ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਹਰ ਇਕ ਮੈਂਬਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਪਰਿਵਾਰਾਂ ਦੇ ਆਉਣ ਨਾਲ ਹਲਕੇ ਅੰਦਰ ਪਾਰਟੀ ਦੀ ਸਥਿਤੀ ਮਜ਼ਬੂਤ ਹੋਈ ਹੈ। ਇਸ ਮੌਕੇ ਸੁਖਦੀਪ ਸਿੰਘ ਛੀਨਾ ਮੈਂਬਰ ਡੇਅਰੀ ਡਿਵੈਲਪਮੈਂਟ ਬੋਰਡ, ਗੁਰਲਾਲ ਸਿੰਘ ਦਿਓਲ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਮਨਦੀਪ ਸਿੰਘ ਸ਼ਹੂਰਾ, ਮੈਂਬਰ ਖੁਸ਼ਬੀਰ ਸਿੰਘ, ਨੰਬਰਦਾਰ ਜਗਦੀਸ਼ ਸਿੰਘ, ਗੁਰਭੇਜ ਸਿੰਘ ਅਤੇ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾ... ਅਗਲੀ ਖ਼ਬਰ ਮਲੇਸ਼ੀਆ ਏਅਰਲਾਈਨ ਦੇ ਯਾਤਰੀਆਂ ਨੂੰ ਹਵਾਈ ਅੱਡਾ ਨੇੜੇ ਹੋਟਲ 'ਚ ਠਹਿਰਾਇਆ, ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਦਿੱਲੀ 'ਚ ਫਸੇ