07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਥੇਦਾਰ ਗੜਗੱਜ ਵਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...

ਅਜੀਤ ਡੈਸਕ 07-09-2026

ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ਵਿਚ ਇਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੇ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈ ਹੈ, ਇਸ ਲਈ ਸਮੂਹ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਪਰਿਵਾਰ ਦੀ ਭਾਵਨਾ ਅਨੁਸਾਰ ਇਹ ਆਖਿਆ ਕਿ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ਉੱਤੇ ਪ੍ਰਕਾਸ਼ਿਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ ਕਿਉਂਕਿ ਇਹ ਉਸ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ ਵਿਚ ਰੈਗਿੰਗ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰੰਤੂ ਇਸ ਘਟਨਾ ਵਿਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਆਖਿਆ ਹੈ ਜੋ ਬੱਚਿਆਂ ਵਿਚ ਅਨੁਸ਼ਾਸਨ ਕਾਇਮ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇਕ ਹਫ਼ਤੇ ਵਿਚ ਪ੍ਰਿੰਸੀਪਲ ਬਦਲ ਦੇਣਗੇ।

ਪਿਛਲੀ ਖ਼ਬਰ ਨਿੱਜੀ ਭਾਈਵਾਲੀ ਰਾਹੀਂ ਮੁੱਖ ਖੇਤਰਾਂ ’ਚ ਯੂਏਈ ਪੂੰਜੀ ਨੂੰ ਪੰਜਾਬ ’ਚ ਲਿਆਉਣ ਦੇ ਮੌਕਿਆਂ 'ਤੇ ਅਮਨ ਅਰੋੜਾ ਨੇ ਕੀਤੀ ਚਰਚ... ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾ...