08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਪਸੀ ਧੜੇਬੰਦੀ ’ਚ ਉਲਝੀ ਕਾਂਗਰਸ ਨੂੰ ਸਿਰਫ਼ ਇੰਚਾਰਜ ਬਦਲਣ ਨਾਲ ਨਹੀਂ ਮਿਲਣੀ ਸਿਆਸੀ ਸੰਜੀਵਨੀ : ਧਾਲੀਵਾਲ

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ...

ਅਜੀਤ ਡੈਸਕ 08-09-2026

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ’ਤੇ ਤਿੱਖਾ ਤਨਜ਼ ਕੱਸਦਿਆਂ ਕਿਹਾ ਕਿ ਸਿਰਫ਼ ਇੰਚਾਰਜ ਬਦਲਣ ਨਾਲ ਪੰਜਾਬ ਵਿਚ ਕਾਂਗਰਸ ਦੀ ਸਿਆਸੀ ਸਥਿਤੀ ਬਦਲਣ ਵਾਲੀ ਨਹੀਂ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ 4 ਦਾ ਰਸਮੀ ਤੌਰ ਤੇ ਉਦਘਾਟਨ ਕਰਨ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰ ਰਹੇ ਸਨ, ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਆਗੂਆਂ ਦੀ ਆਪਸੀ ਖਿੱਚੋਤਾਣ ਕਾਰਨ ਪਹਿਲਾਂ ਹੀ ਆਪਣਾ ਸਿਆਸੀ ਆਧਾਰ ਗੁਆ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਪਾਇਲਟ ਨਵਾਂ ਲੱਗ ਜਾਵੇ ਜਾਂ ਕੋਈ ਹੋਰ ਆਗੂ, ਪੰਜਾਬ ਕਾਂਗਰਸ ਦੀ ਜ਼ਮੀਨੀ ਹਕੀਕਤ ’ਤੇ ਇਸ ਨਾਲ ਕੋਈ ਖ਼ਾਸ ਫ਼ਰਕ ਨਹੀਂ ਪੈਣਾ। ਧਾਲੀਵਾਲ ਨੇ ਅੱਗੇ ਕਿਹਾ ਕਿ ਆਪਸੀ ਲੜਾਈ ਵਿੱਚ ਉਲਝੀ ਕਾਂਗਰਸ ਨੂੰ ਸਚਿਨ ਪਾਇਲਟ ਵੀ ਨਹੀਂ ਬਚਾ ਸਕਣਗੇ, ਕਿਉਂਕਿ ਸਮੱਸਿਆ ਇੰਚਾਰਜ ਦੀ ਨਹੀਂ ਸਗੋਂ ਪਾਰਟੀ ਦੇ ਅੰਦਰੂਨੀ ਕਲੇਸ਼ ਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ‘ਆਪ’ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੇ ਹਨ।

ਪਿਛਲੀ ਖ਼ਬਰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕੀਤੀ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ