08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ

ਅਜਨਾਲਾ (ਰਾਜਾਸਾਂਸੀ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ...

ਅਜੀਤ ਡੈਸਕ 08-09-2026

ਅਜਨਾਲਾ (ਰਾਜਾਸਾਂਸੀ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਦੇ ਸੰਚਾਲਨ ਖੇਤਰ ਵਿਚ ਰਾਤ ਸਮੇਂ ਡਰੋਨ ਗਤੀਵਿਧੀ ਹੋਣ ਤੋਂ ਬਾਅਦ ਹਰਕਤ ਵਿਚ ਆਉਂਦਿਆ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿੱਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ 'ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ... ਅਗਲੀ ਖ਼ਬਰ ਹਲਕਾ ਡੇਰਾਬੱਸੀ 'ਚ ਇਸ ਵਾਰ ਭਾਜਪਾ ਮਾਰੇਗੀ ਬਾਜ਼ੀ- ਨਾਇਬ ਸਿੰਘ ਸੈਣੀ