ਲੁਧਿਆਣਾ, 8 ਸਿਤੰਬਰ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਅੱਜ ਸਪੈਸ਼ਲ ਬ੍ਰਾਂਚ ਅਤੇ ਲੁਧਿਆਣਾ ਪੁਲਿਸ ਵਲੋਂ ਪੂਰੇ ਸ਼ਹਿਰ ਵਿਚ ਸਪੈਸ਼ਲ ਚੈਕਿੰਗ ਅਭਿਆਨ ਚਲਾਇਆ ਗਿਆ। ਪੁਲਿਸ ਵਲੋਂ ਜਿੱਥੇ ਮਾੜੇ ਅਨਸਰਾਂ ‘ਤੇ ਨਜ਼ਰ ਰੱਖੀ ਗਈ, ਉੱਥੇ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤੀ ਦਿਖਾਈ ਗਈ।
ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਪੁਲਿਸ ਵਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਇੰਦਰਜੀਤ ਬੋਪਾਰਾਏ ਨੇ ਕਿਹਾ ਕਿ ਇਸ ਸਪੈਸ਼ਲ ਚੈਕਿੰਗ ਅਭਿਆਨ ਦਾ ਮੁੱਖ ਮਕਸਦ ਸਿਰਫ਼ ਚਲਾਨ ਕੱਟਣਾ ਨਹੀਂ, ਸਗੋਂ ਲੋਕਾਂ ਨੂੰ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਵੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾੜੇ ਅਨਸਰਾਂ ਦੇ ਦਿਲਾਂ ਵਿਚ ਕਾਨੂੰਨ ਦਾ ਖੌਫ ਪੈਦਾ ਕਰਨ ਲਈ ਅਜਿਹੀਆਂ ਸਪੈਸ਼ਲ ਡਰਾਈਵਰਾਂ ਸਮੇਂ-ਸਮੇਂ ‘ਤੇ ਜਾਰੀ ਰਹਿਣਗੀਆਂ।