08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਨਾਲ ਹਲਕਾ ਅਜਨਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਨੂੰ ਮਿਲੇਗੀ ਹੋਰ ਮਜ਼ਬੂਤੀ- ਜੋਧ ਸਿੰਘ ਸਮਰਾ

ਅਜਨਾਲਾ (ਅੰਮ੍ਰਿਤਸਰ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ...

ਅਜੀਤ ਡੈਸਕ 08-09-2026

ਅਜਨਾਲਾ (ਅੰਮ੍ਰਿਤਸਰ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਹਲਕਾ ਅਜਨਾਲਾ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਤੇ ਜੁਝਾਰੂ ਆਗੂਆਂ ਸਾਬਕਾ ਬਲਾਕ ਸੰਮਤੀ ਮੈਂਬਰ ਸ. ਗੁਰਚਰਨਜੀਤ ਸਿੰਘ ਰਾਜੂ ਅਵਾਣ, ਸ. ਬ੍ਰਹਮ ਸਿੰਘ ਝੰਡੇਰ, ਸਾਬਕਾ ਸਰਪੰਚ ਸ. ਦਲਬੀਰ ਸਿੰਘ ਚੱਕ ਡੋਗਰਾ ਅਤੇ ਸੁਰਿੰਦਰਪਾਲ ਕਾਲੀਆ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਨੇ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

ਦੇਰ ਸ਼ਾਮ ਸ. ਜੋਧ ਸਿੰਘ ਸਮਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਲੰਬੇ ਸਮੇਂ ਤੋਂ ਜ਼ਮੀਨੀ ਪੱਧਰ ’ਤੇ ਮਿਹਨਤ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕਾ ਅਜਨਾਲਾ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਸ. ਸਮਰਾ ਨੇ ਉਕਤ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇਣ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ. ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਹੋਰ ਵੀ ਸਰਗਰਮ ਤੇ ਮਿਹਨਤੀ ਆਗੂਆਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।

ਇਸ ਮੌਕੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਸਾਬਕਾ ਸਰਪੰਚ ਸ. ਦਲਬੀਰ ਸਿੰਘ ਚੱਕ ਡੋਗਰਾਂ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ. ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ।

ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਵਿਖੇ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਿਚ ਦਲਿਤ ਭਾਈਚਾਰੇ ਵਲੋਂ 9 ਸਤੰਬਰ ਨੂੰ ਲੁਧਿਆਣਾ ਬੰਦ ਦੀ ਕਾਲ