08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਦਿਆਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਏਗੀ ਸਰਕਾਰ-ਮੋਦੀ

ਵਡੋਦਰਾ (ਗੁਜਰਾਤ), 8 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਪਰਿਵਾਰਾਂ ’ਤੇ ਪੈਣ ਵਾਲੇ ਫੀਸਾਂ ਦੇ ਵਿੱਤੀ ...

ਅਜੀਤ ਡੈਸਕ 09-09-2026

ਵਡੋਦਰਾ (ਗੁਜਰਾਤ), 8 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਪਰਿਵਾਰਾਂ ’ਤੇ ਪੈਣ ਵਾਲੇ ਫੀਸਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਕੰਮ ਕਰ ਰਹੀ ਹੈ। ਜਿਸ ਨਾਲ ਨੌਜਵਾਨਾਂ ਨੂੰ ਭਾਰਤ ਦੇ ਸਭ ਤੋਂ ਵਧੀਆ ਅਧਿਆਪਕਾਂ ਦੀ ਅਗਵਾਈ ਹੇਠ ਤਿਆਰੀ ਕਰਨ ਦਾ ਮੌਕਾ ਮਿਲੇਗਾ। ਇੱਥੇ ‘ਨਮੋ ਫਾਰ ਵਿਕਸਤ ਭਾਰਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ ’ਚ ਇਸ ਸਬੰਧੀ ਕੀਤੇ ਐਲਾਨ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਦਲਦੀਆਂ ਵਿਸ਼ਵਵਿਆਪੀ ਲੋੜਾਂ ਦੇ ਨਾਲ ਸਿੱਖਿਆ ਪ੍ਰਤੀ ਦ੍ਰਿਸ਼ਟੀਕੋਣ ਵੀ ਬਦਲ ਰਿਹਾ ਹੈ।

ਹੁਣ ਡਿਗਰੀਆਂ ਦੇ ਨਾਲ-ਨਾਲ ਹੁਨਰਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ। ਇਸ ਲਈ, ਸਰਕਾਰ ਸਿੱਖਿਆ ਨੀਤੀ ਤੇ ਸੰਸਥਾਵਾਂ ਨੂੰ ਮੁੜ ਆਕਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਮੁਹਾਰਤ ਸਿਰਫ ਆਈਟੀ ਖੇਤਰ ਤੱਕ ਸੀਮਤ ਨਹੀਂ ਰਹੇਗੀ ਤੇ ਇਸਦੀ ਵਰਤੋਂ ਖੇਤੀਬਾੜੀ, ਸਿਹਤ ਸੰਭਾਲ, ਨਿਰਮਾਣ ਤੇ ਰੋਬੋਟਿਕਸ ਸਟਾਰਟਅੱਪਸ ’ਚ ਕੀਤੀ ਜਾ ਸਕਦੀ ਹੈ। ਭਾਰਤ ਇੱਕ ‘ਅਸਾਧਾਰਨ ਯੁੱਗ’ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ 2047 ਤੱਕ ‘ਵਿਕਸਤ ਭਾਰਤ’ ਦੇ ਟੀਚੇ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਮੋਦੀ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਖ਼ਿਲਾਫ਼ ਜਾਰੀ ਸੰਮਨ ਰੱਦ ਕਰਨ ਤੋਂ ਇਨਕਾਰ ਅਗਲੀ ਖ਼ਬਰ ਯੂਕਰੇਨ ’ਚ ਰੂਸ ਦੀ ਜੰਗ ਖ਼ਤਮ ਕਰਨ ਲਈ ਅਮਰੀਕੀ ਦੂਤਾਂ ਕੋਲ ‘ਬਹੁਤ ਚੰਗੇ’ ਵਿਚਾਰ-ਜੇਲੈਂਸਕੀ