10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ...

ਅਜੀਤ ਡੈਸਕ 10-09-2026

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ ਤੋਂ ਇਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਡੀਸ਼ਨਲ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੇ ਵਾਰਸਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਜਿਸਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਅਗਲੀ ਖ਼ਬਰ IND W vs BAN W : ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ